For the best experience, open
https://m.punjabitribuneonline.com
on your mobile browser.
Advertisement

ਭਾਜਪਾ ਜਲਦੀ ਹੀ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨੇਗੀ: ਖੰਨਾ

08:42 AM Apr 23, 2024 IST
ਭਾਜਪਾ ਜਲਦੀ ਹੀ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨੇਗੀ  ਖੰਨਾ
Advertisement

ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 22 ਅਪਰੈਲ
ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਭਾਜਪਾ ਜਲਦੀ ਹੀ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰੇਗੀ ਅਤੇ ਪਾਰਟੀ ਜਿਹੜੇ ਵੀ ਉਮੀਦਵਾਰ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰੇਗੀ, ਉਸ ਨੂੰ ਜਿਤਾ ਕੇ ਸੰਸਦ ਵਿੱਚ ਭੇਜਿਆ ਜਾਵੇਗਾ। ਉਹ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਖੰਨਾ ਨੇ ਇੱਥੋਂ ਦੇ ਫੇਜ਼-3ਏ ਸਥਿਤ ਸ਼ਹੀਦ ਊਧਮ ਸਿੰਘ ਭਵਨ ਵਿੱਚ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਲੋਕ ਸਭਾ ਚੋਣਾਂ ਬਾਰੇ ਚਰਚਾ ਕਰਦਿਆਂ ਵਰਕਰਾਂ ਨੂੰ ਤਕੜੇ ਹੋ ਕੇ ਆਪੋ-ਆਪਣੇ ਇਲਾਕਿਆਂ ਵਿੱਚ ਮੋਰਚੇ ਸੰਭਾਲਣ ਲਈ ਪ੍ਰੇਰਿਆ। ਇਸ ਦੌਰਾਨ ਵਿਦਿਆਰਥੀਆਂ ਨੇ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਨਾਲ ਮੁਲਾਕਾਤ ਕਰ ਕੇ ਆਪਣੀਆਂ ਸਮੱਸਿਆਵਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕੁੱਝ ਯੂਨੀਵਰਸਿਟੀਆਂ ਅਤੇ ਕਾਲਜਾਂ ਵੱਲੋਂ ਉਨ੍ਹਾਂ ਦੇ ਡੀਐੱਮਸੀਜ ਜਾਂ ਡਿਗਰੀਆਂ ਦੇਣ ਸਮੇਂ ਖੱਜਲ-ਖੁਆਰ ਕੀਤਾ ਜਾਂਦਾ ਹੈ ਅਤੇ ਵਿਦਿਆਰਥੀਆਂ ਕੋਲੋਂ ਮੋਟੀ ਰਕਮ ਵਸੂਲੀ ਜਾਂਦੀ ਹੈ। ਭਾਜਪਾ ਆਗੂ ਨੇ ਭਰੋਸਾ ਦਿੱਤਾ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਪੰਜਾਬ ਦੇ ਵਿਦਿਆਰਥੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਕੀਤੀਆਂ ਜਾਣਗੀਆਂ।

Advertisement

Advertisement
Author Image

Advertisement
Advertisement
×