ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ ਜਿੱਤੇਗੀ: ਮੀਨਾਕਸ਼ੀ ਲੇਖੀ

07:38 AM May 15, 2024 IST
ਰੋਡ ਸ਼ੋਅ ਵਿੱਚ ਸ਼ਾਮਲ ਕੇਂਦਰੀ ਮੰਤਰੀ ਮਿਨਾਕਸ਼ੀ ਲੇਖੀ, ਰਾਜਸਥਾਨ ਦੇ ਉਪ ਮੁੱਖ ਮੰਤਰੀ ਪ੍ਰੇਮ ਚੰਦ ਬੇਰਵਾ ਅਤੇ ਭਾਜਪਾ ਉਮੀਦਵਾਰ ਗੇਜਾ ਰਾਮ ਅਤੇ ਹੋਰ।

ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 14 ਮਈ
ਕੇਦਰੀ ਮੰਤਰੀ ਮੀਨਾਕਸ਼ੀ ਲੇਖੀ ਅਤੇ ਰਾਜਸਥਾਨ ਦੇ ਉਪ ਮੁੱਖ ਮੰਤਰੀ ਪ੍ਰੇਮ ਚੰਦ ਬੇਰਵਾ ਨੇ ਅੱਜ ਇਥੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੇਜਾ ਰਾਮ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਭਾਜਪਾ ਸ਼ਾਨਦਾਰ ਜਿੱਤ ਹਾਸਲ ਕਰੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਪੰਜਾਬ ਵਿੱਚ ਨਿਰੋਲ ਭਾਜਪਾ ਦੀ ਸਰਕਾਰ ਕਾਇਮ ਹੋਵੇਗੀ। ਉਨ੍ਹਾਂ ਕੇਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਲਈ ਦਿੱਤੀਆਂ ਰਿਆਇਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਸੀ ਪਰ ਦੁੱਖ ਦੀ ਗੱਲ ਹੈ ਕਿ ਸਮੇਂ ਦੀਆਂ ਸਰਕਾਰਾਂ ਨੇ ਅੱਜ ਇਸ ਨੂੰ 27ਵੇਂ ਨੰਬਰ ’ਤੇ ਲਿਆ ਕੇ ਖੜ੍ਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਆਉਣ ’ਤੇ ਮੁੜ ਇਸ ਨੂੰ ਨੰਬਰ ਇੱਕ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਪੰਜਾਬ ਦੀ ‘ਆਪ’ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਝੂਠੀ ਸਰਕਾਰ ਕਰਾਰ ਦਿੱਤਾ। ਉਨ੍ਹਾਂ ਕਾਂਗਰਸ ਪਾਰਟੀ ਨੂੰ ਦੇਸ਼ ਅਤੇ ਪੰਜਾਬ ਦੀ ਦੁਸ਼ਮਣ ਜਮਾਤ ਦੱਸਿਆ। ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕੇਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਕੁਝ ਕਿਸਾਨ ਆਗੂਆਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਜਦੋਂਕਿ ਭਾਜਪਾ ਕਿਸਾਨ ਪੱਖੀ ਸਰਕਾਰ ਹੈ ਜਿਸ ਵੱਲੋਂ ਕਿਸਾਨਾਂ ਲਈ ਬਜਟ ਵਿੱਚ ਪੰਜ ਗੁਣਾਂ ਵਾਧਾ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਕੰਵਰਪਾਲ ਸਿੰਘ ਟੌਹੜਾ, ਪ੍ਰਦੀਪ ਗਰਗ, ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਸੰਬੋਧਨ ਕੀਤਾ। ਰੋਡ ਸ਼ੋਅ ਮਗਰੋਂ ਭਾਜਪਾ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ।

Advertisement

Advertisement