ਫ਼ਤਹਿਗੜ੍ਹ ਸਾਹਿਬ ਤੋਂ ਭਾਜਪਾ ਜਿੱਤੇਗੀ: ਗੇਜਾ ਰਾਮ
07:30 AM May 23, 2024 IST
Advertisement
ਪੱਤਰ ਪ੍ਰੇਰਕ
ਅਮਰਗੜ੍ਹ, 22 ਮਈ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਭਾਜਪਾ ਉਮੀਦਵਾਰ ਗੇਜਾ ਰਾਮ ਬਾਲਮੀਕ ਨੇ ਇੱਥੇ ਗਿਆਨੀ ਜੈਲ ਸਿੰਘ ਕਲੋਨੀ ਵਿੱਚ ਹਰਿੰਦਰ ਬਿੱਟੂ ਦੇ ਘਰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਹਰਿਆਣਾ ਵਿੱਚ ਲੋਕਾਂ ਨੂੰ ਤਿੰਨ ਹਜ਼ਾਰ ਰੁਪਏ ਪੈਨਸ਼ਨ ਮਿਲਦੀ ਹੈ ਪਰ ਪੰਜਾਬ ਵਿਚ ਸਿਰਫ਼ 1500 ਪੈਨਸ਼ਨ ਮਿਲਦੀ ਹੈ, ਭੈਣਾਂ ਇੱਕ ਹਜ਼ਾਰ ਰੁਪਏ ਨੂੰ ਉਡੀਕ ਰਹੀਆਂ ਹਨ। ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੈ ਤੇ ਦਿਨ ਦਿਹਾੜੇ ਲੁੱਟਾਂ-ਖੋਹਾਂ ਹੋ ਰਹੀਆਂ ਹਨ। ਚੋਣ ਪ੍ਰਚਾਰ ਦੇਰੀ ਨਾਲ ਸ਼ੁਰੂ ਕਰਨ ਬਾਰੇ ਉਨ੍ਹਾਂ ਕਿਹਾ ਕਿ ਉਹ ਤਾਂ ਪੰਜ ਸਾਲਾਂ ਤੋਂ ਲੋਕਾਂ ਦੇ ਸੰਪਰਕ ਵਿਚ ਹਨ। ਹਰ ਪਿੰਡ ਵਿੱਚ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਭਾਜਪਾ ਦੀ ਜਿੱਤ ਯਕੀਨੀ ਹੈ।
Advertisement
Advertisement