ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੱਛਮੀ ਹਲਕੇ ਵਿੱਚ ਸ਼ਾਨ ਨਾਲ ਜਿੱਤੇਗੀ ਭਾਜਪਾ: ਜਾਖੜ

07:55 AM Jun 24, 2024 IST
ਅਕਾਲੀ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਦੇ ਹੋਏ ਸੁਨੀਲ ਜਾਖੜ। -ਫੋਟੋ: ਪੰਜਾਬੀ ਟ੍ਰਿਬਿਊਨ

ਜਲੰਧਰ ਜ਼ਿਮਨੀ ਚੋਣ

ਪਾਲ ਸਿੰਘ ਨੌਲੀ
ਜਲੰਧਰ, 23 ਜੂਨ
ਜਲੰਧਰ ਪੱਛਮੀ ਵਿਧਾਨ ਹਲਕੇ ਤੋਂ ਚੋਣ ਲੜ ਰਹੇ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸੰਨ੍ਹ ਲਗਾਉਂਦਿਆਂ ਦਰਜਨ ਤੋਂ ਵੱਧ ਅਕਾਲੀ ਵਰਕਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾ ਲਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਨ੍ਹਾਂ ਅਕਾਲੀ ਪਰਿਵਾਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਇਸ ਵਾਰ ਜਲੰਧਰ ਪੱਛਮੀ ਹਲਕਾ ਸ਼ਾਨ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜਿੱਤ ਪੰਜਾਬ ਵਿੱਚ ਭਾਜਪਾ ਸਰਕਾਰ ਬਣਨ ਦੀ ਨੀਂਹ ਰੱਖੇਗੀ। ਇਸ ਦੌਰਾਨ ਸੁਨੀਲ ਜਾਖੜ ਨੇ 120 ਫੁੱਟੀ ਸੜਕ ’ਤੇ ਚੋਣ ਦਫਤਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਭਾਜਪਾ ਦੀ ਇਸ ਜਿੱਤ ਤੋਂ ਬਾਅਦ ਜਲੰਧਰ ਵਿੱਚ ਮੇਅਰ ਵੀ ਭਾਜਪਾ ਦਾ ਹੋਵੇਗਾ ਤੇ 2027 ਦੀ ਸਰਕਾਰ ਵੀ ਨਿਰੋਲ ਭਾਜਪਾ ਦੀ ਬਣੇਗੀ। ਸੁਨੀਲ ਜਾਖੜ ਨੇ ਕਿਹਾ ਕਿ ਲੋਕ ਸਭਾ ਚੋਣ ਸਮੇਂ ਇਸ ਹਲਕੇ ਵਿੱਚੋਂ ਭਾਜਪਾ ਮਹਿਜ਼ 1500 ਵੋਟਾਂ ਦੇ ਫਰਕ ਨਾਲ ਪੱਛੜ ਗਈ ਸੀ ਪਰ ਹੁਣ ਵਿਧਾਨ ਸਭਾ ਦੀ ਜ਼ਿਮਨੀ ਚੋਣ ਵਿੱਚ ਭਾਜਪਾ ਦੇ ਅਣਥੱਕ ਯੋਧੇ ਇਸ ਫਰਕ ਤੋਂ ਕਿਤੇ ਅੱਗੇ ਲੰਘ ਜਾਣਗੇ ਤੇ ਭਾਜਪਾ ਦੀ ਭਵਿੱਖ ਵਿੱਚ ਬਣਨ ਵਾਲੀ ਸੂਬਾ ਸਰਕਾਰ ਦਾ ਮਜ਼ਬੂਤ ਨੀਂਂਹ ਪੱਥਰ ਰੱਖਣਗੇ। ਅਕਾਲੀ ਦਲ ਦੇ ਜਿਹੜੇ ਆਗੂ ਅੱਜ ਭਾਜਪਾ ਵਿੱਚ ਸ਼ਾਮਲ ਹੋਏ ਹਨ ਉਨ੍ਹਾਂ ਵਿੱਚ ਅਕਾਲੀ ਸੀਨੀਅਰ ਮੀਤ ਪ੍ਰਧਾਨ ਗਿਆਨ ਸਿੰਘ, ਮੀਤ ਪ੍ਰਧਾਨ ਮਹਿੰਦਰ ਸਿੰਘ, ਹਰਪ੍ਰੀਤ ਸਿੰਘ ਬੱਬੂ ਸੀਨੀਅਰ ਮੀਤ ਪ੍ਰਧਾਨ ਦੋਆਬਾ ਜ਼ੋਨ, ਅਕਾਸ਼ ਰਾਠੌਰ, ਹਰਮੀਤ ਸਿੰਘ, ਸੁਖਦੇਵ ਸਿੰਘ, ਸੰਨੀ ਰਾਠੌਰ, ਵਿਕਰਮ ਸਿੰਘ ਬਾਬਾ, ਪਰਮਜੀਤ ਸਿੰਘ, ਗੁਰਵਿੰਦਰ ਸਿੰਘ ਪੰਮਾ ਅਤੇ ਹਰਵਿੰਦਰ ਸਿੰਘ ਸ਼ਾਮਲ ਸਨ। ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਨੇ ਇਨ੍ਹਾਂ ਸਾਰੇ ਅਕਾਲੀ ਆਗੂਆਂ ਦੇ ਗਲ ਵਿੱਚ ਪਾਰਟੀ ਦੇ ਚੋਣ ਨਿਸ਼ਾਨ ਵਾਲਾ ਸਿਰੋਪਾ ਪਾ ਕੇ ਭਾਜਪਾ ਵਿੱਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਮਿਲੇਗਾ।

Advertisement

Advertisement
Advertisement