For the best experience, open
https://m.punjabitribuneonline.com
on your mobile browser.
Advertisement

ਭਾਜਪਾ ਨੇ ਹਰਿਆਣਾ ਨੂੰ ਬਰਬਾਦ ਕਰਨ ਦਾ ਕੰਮ ਕੀਤਾ: ਹਰਪਾਲ ਚੀਮਾ

09:16 AM May 12, 2024 IST
ਭਾਜਪਾ ਨੇ ਹਰਿਆਣਾ ਨੂੰ ਬਰਬਾਦ ਕਰਨ ਦਾ ਕੰਮ ਕੀਤਾ  ਹਰਪਾਲ ਚੀਮਾ
ਪਿੰਡ ਦਾਬਾ ’ਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ। -ਫੋਟੋ: ਮਿੱਤਲ
Advertisement

ਪੱਤਰ ਪ੍ਰੇਰਕ
ਗੂਹਲਾ ਚੀਕਾ, 11 ਮਈ
ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੁਰੂਕਸ਼ੇਤਰ ਲੋਕ ਸਭਾ ਤੋਂ ‘ਇੰਡੀਆ’ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ. ਸੁਸ਼ੀਲ ਗੁਪਤਾ ਦੇ ਸਮਰਥਨ ਵਿੱਚ ਵਿਧਾਨ ਸਭਾ ਹਲਕਾ ਗੂਹਲਾ ਦੇ ਪਿੰਡਾਂ ਵਿੱਚ ਪ੍ਰਚਾਰ ਕੀਤਾ। ਸ੍ਰੀ ਚੀਮਾ ਨੇ ਕਿਹਾ ਕਿ ਹਰਿਆਣਾ ਵਿੱਚ ‘ਇੰਡੀਆ’ ਗੱਠਜੋੜ ਲੋਕ ਸਭਾ ਦੀਆਂ ਸਾਰੀਆਂ 10 ਸੀਟਾਂ ’ਤੇ ਜਿੱਤਣ ਜਾ ਰਿਹਾ ਹੈ। ਹਰਿਆਣਾ ਦੇ ਲੋਕਾਂ ਵਿੱਚ ਭਾਜਪਾ ਸਰਕਾਰ ਦੇ ਪ੍ਰਤੀ ਗੁੱਸਾ ਹੈ ਕਿਉਂਕਿ ਭਾਜਪਾ ਨੇ ਹਰਿਆਣਾ ਲਈ ਕੁੱਝ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਨੇ ਹਰ ਵਰਗ ’ਤੇ ਲਾਠੀਆਂ ਵਰਸਾਉਣ ਦਾ ਕੰਮ ਕੀਤਾ ਹੈ ਤੇ ਵਿਕਾਸ ਪੱਖੋਂ ਭਾਜਪਾ ਨੂੰ ਬਰਬਾਦ ਕੀਤਾ। ਭਾਜਪਾ ਨੇ ਕਿਸਾਨ ਦੀ ਕਮਾਈ ਦੁੱਗਣੀ ਅਤੇ ਹਰ ਸਾਲ ਦੋ ਕਰੋੜ ਰੁਜ਼ਗਾਰ ਦੇਣ ਦਾ ਬਚਨ ਕੀਤਾ ਸੀ, ਜੋ ਕਿ ਸਿਰਫ ਜੁਮਲੇ ਨਿਕਲੇ। ਅੱਜ 10 ਸਾਲ ਬਾਅਦ ਪ੍ਰਧਾਨ ਮੰਤਰੀ ਮੋਦੀ ਨੂੰ ਮੰਗਲਸੂਤਰ ਅਤੇ ਹਿੰਦੂ ਮੁਸਲਮਾਨ ਦੀ ਗੱਲ ਕਰਨੀ ਪੈ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਕਿਸਾਨਾਂ ਨੂੰ ਬਰਬਾਦ ਕਰਨ ਲਈ 3 ਖੇਤੀ ਕਾਨੂੰਨ ਲੈ ਕੇ ਆਈ। ਭਾਜਪਾ ਦੇਸ਼ ਵਿੱਚ ਤਾਨਾਸ਼ਾਹੀ ਲਿਆਉਣ ਚਾਹੁੰਦੀ ਹੈ ਅਤੇ ਦੇਸ਼ ਦੇ ਲੋਕਤੰਤਰ ਨੂੰ ਖਤਮ ਕਰਨਾ ਚਾਹੁੰਦੀ ਹੈ। ਜਿਸ ਨੂੰ ਬਚਾਉਣ ਲਈ ਸਾਰੀ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਹੋਣਾ ਪਿਆ ਅਤੇ ‘ਇੰਡੀਆ’ ਗੱਠਜੋੜ ਬਣਾਇਆ।
ਉਨ੍ਹਾਂ ਨੇ ਕਿਹਾ ਕਿ ਤਿੰਨ ਪੜਾਵਾਂ ਦੇ ਚੋਣ ਦੱਸ ਰਹੇ ਹਨ ਕਿ ਪੂਰੇ ਦੱਖਣੀ ਭਾਰਤ ਵਿੱਚ ਭਾਜਪਾ ਦਾ ਖਾਤਾ ਵੀ ਨਹੀਂ ਖੁੱਲ੍ਹ ਰਿਹਾ। ਭਾਜਪਾ ਨੂੰ ਪਤਾ ਹੈ ਕਿ ਜੇਕਰ ਕੋਈ ਪੀਐੱਮ ਮੋਦੀ ਨੂੰ ਹਰਾ ਸਕਦਾ ਹੈ ਤਾਂ ਉਹ ਅਰਵਿੰਦ ਕੇਜਰੀਵਾਲ ਹੈ। ਇਸ ਲਈ ਉਨ੍ਹਾਂ ਨੂੰ ਫਰਜ਼ੀ ਕੇਸ ਵਿੱਚ ਜੇਲ੍ਹ ਵਿੱਚ ਡੱਕਿਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਹਰਿਆਣਾ ਇਕਾਈ ਦੇ ਉਪ ਪ੍ਰਧਾਨ ਅਨੁਰਾਗ ਢਾਂਡਾ ਨੇ ਵੀ ਸੰਬੋਧਨ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×