ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਵਰਕਰਾਂ ਨੇ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ

07:27 AM Jul 06, 2024 IST
ਭਗਤਾ ਭਾਈ ਵਿਚ ਰਾਹੁਲ ਗਾਂਧੀ ਦਾ ਪੁਤਲਾ ਫੂਕਦੇ ਹੋਏ ਭਾਜਪਾ ਵਰਕਰ।

ਪੱਤਰ ਪ੍ਰੇਰਕ
ਭਗਤਾ ਭਾਈ, 5 ਜੁਲਾਈ
ਸੰਸਦ ’ਚ ਭਾਸ਼ਣ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਹਿੰਦੂ ਭਾਈਚਾਰੇ ਨੂੰ ਹਿੰਸਕ ਕਹਿਣ ’ਤੇ ਸਖ਼ਤ ਇਤਰਾਜ਼ ਕਰਦਿਆਂ ਭਾਜਪਾ ਦੇ ਵਰਕਰਾਂ ਨੇ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਗੁਰਬਿੰਦਰ ਸਿੰਘ ਭਗਤਾ ਦੀ ਅਗਵਾਈ ਹੇਠ ਭਗਤਾ ਭਾਈ ਦੇ ਮੁੱਖ ਚੌਕ ਵਿੱਚ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਭਾਜਪਾ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਰਾਹੁਲ ਗਾਂਧੀ ਇਸ ਬਿਆਨਬਾਜ਼ੀ ਲਈ ਸਮੁੱਚੇ ਹਿੰਦੂ ਭਾਈਚਾਰੇ ਅਤੇ ਦੇਸ਼ ਦੇ ਲੋਕਾਂ ਤੋਂ ਮੁਆਫ਼ੀ ਮੰਗਣ। ਗੁਰਬਿੰਦਰ ਸਿੰਘ ਭਗਤਾ, ਮੰਡਲ ਭਗਤਾ ਭਾਈ ਦੇ ਪ੍ਰਧਾਨ ਸਵਰਨ ਸਿੰਘ ਬੁਰਜ ਲੱਧਾ, ਮੀਤ ਪ੍ਰਧਾਨ ਪੰਮੀ ਸਿਰਸਾ ਅਤੇ ਸੀਨੀਅਰ ਆਗੂ ਬਲਵੇਸ ਕੁਮਾਰ ਬੌਬੀ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਹਿੰਦੂ ਸਮਾਜ ਪ੍ਰਤੀ ਦਿੱਤਾ ਗਿਆ ਬਿਆਨ ਨਫ਼ਰਤ ਭਰਿਆ ਹੈ ਅਤੇ ਇਹ ਕਾਂਗਰਸ ਪਾਰਟੀ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਭਾਜਪਾ ਵਰਕਰਾਂ ਨੇ ਮੰਗ ਕੀਤੀ ਕਿ ਕੇਂਦਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ। ਇਸ ਮੌਕੇ ਜੀਤੂ ਰਾਮ ਗੋਇਲ, ਗੁਰਤੇਜ ਤੇਜਾ, ਅਰਵਿੰਦ ਗੋਇਲ, ਬਿਕਰਮਜੀਤ ਗਰਗ, ਜਗਸੀਰ ਪੱਪੂ, ਰਾਜਿੰਦਰ ਕੁਮਾਰ ਰੀਠਾ ਤੇ ਪਵਨ ਗਰਗ ਹਾਜ਼ਰ ਸਨ।

Advertisement

Advertisement