For the best experience, open
https://m.punjabitribuneonline.com
on your mobile browser.
Advertisement

ਭਾਜਪਾ ਵਰਕਰਾਂ ਨੇ ਸਰਕਾਰ ਬਣਨ ’ਤੇ ਜਸ਼ਨ ਮਨਾਏ

07:52 AM Jun 14, 2024 IST
ਭਾਜਪਾ ਵਰਕਰਾਂ ਨੇ ਸਰਕਾਰ ਬਣਨ ’ਤੇ ਜਸ਼ਨ ਮਨਾਏ
ਭਾਈ ਰੂਪਾ ਵਿਚ ਜਸ਼ਨ ਮਨਾਉਂਦੇ ਹੋਏ ਭਾਜਪਾ ਵਰਕਰ। -ਫੋਟੋ: ਮਰਾਹੜ
Advertisement

ਪੱਤਰ ਪ੍ਰੇਰਕ
ਭਾਈ ਰੂਪਾ, 13 ਜੂਨ
ਕੇਂਦਰ ’ਚ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਸਰਕਾਰ ਬਣਨ ’ਤੇ ਕਸਬਾ ਭਾਈ ਰੂਪਾ ਵਿਖੇ ਪਾਰਟੀ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਸੂਬਾ ਕਾਰਜਕਾਰਨੀ ਮੈਂਬਰ ਗੁਰਵਿੰਦਰ ਸਿੰਘ ਭਗਤਾ ਦੀ ਅਗਵਾਈ ਹੇਠ ਲੱਡੂ ਵੰਡੇ। ਗੁਰਵਿੰਦਰ ਸਿੰਘ ਭਗਤਾ ਨੇ ਕਿਹਾ ਕਿ ਦੇਸ਼ ਦੀ ਲੋਕਾਂ ਨੇ ਨਰਿੰਦਰ ਮੋਦੀ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਬਦੌਲਤ ਉਨ੍ਹਾਂ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਲੋਕ ਸਭਾ ਚੋਣਾਂ ਦੇ ਨਤੀਜੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਜਿੱਤ ਦਾ ਮੁੱਢ ਬਣਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪਹਿਲੀ ਵਾਰ ਇਕੱਲਿਆਂ ਲੋਕ ਸਭਾ ਚੋਣ ਲੜਨ ਵਾਲੀ ਭਾਜਪਾ ਵੋਟ ਹਿੱਸੇਦਾਰੀ ‘ਚੋਂ 18 ਪ੍ਰਤੀਸ਼ਤ ਵੋਟਾਂ ਲੈ ਕੇ ਸੂਬੇ ਦੀ ਤੀਜੀ ਵੱਡੀ ਧਿਰ ਬਣ ਕੇ ਉਭਰੀ ਹੈ। ਭਾਜਪਾ ਆਗੂਆਂ ਨੇ ਰਵਨੀਤ ਬਿੱਟੂ ਨੂੰ ਕੇਂਦਰ ‘ਚ ਮੰਤਰੀ ਬਣਨ ਦੀ ਵੀ ਵਧਾਈ ਦਿੰਦਿਆਂ ਪੰਜਾਬ ਨੂੰ ਨੁਮਾਇੰਦਗੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਮੰਡਲ ਪ੍ਰਧਾਨ ਇਦਰਜੀਤ ਸਿੰਘ, ਜਨਰਲ ਸਕੱਤਰ ਅਗਰੇਜ ਭਾਈ ਰੂਪਾ, ਕਾਲਾ ਭਗਤਾ, ਨਾਜਰ ਸਿੰਘ ਰਾਮਪੁਰਾ, ਧਰਮਾ ਸਿੰਘ, ਗੋਰਾ ਆਲੀਕੇ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×