ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰ ’ਚ ਸਰਕਾਰ ਬਣਨ ’ਤੇ ਭਾਜਪਾ ਵਰਕਰਾਂ ਨੇ ਖੁਸ਼ੀ ਮਨਾਈ

08:06 AM Jun 12, 2024 IST
ਭਗਤਾ ਭਾਈ ਵਿਚ ਖੁਸ਼ੀ ਮਨਾਉਂਦੇ ਹੋਏ ਭਾਜਪਾ ਵਰਕਰ।

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 11 ਜੂਨ
ਕੇਂਦਰ ਵਿਚ ਲਗਾਤਾਰ ਤੀਜੀ ਵਾਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਤੇ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਦੀ ਖੁਸ਼ੀ ਵਿੱਚ ਸ਼ਹਿਰ ਦੇ ਮੁੱਖ ਚੌਕ ਵਿਚ ਭਾਜਪਾ ਮੰਡਲ ਭਗਤਾ ਭਾਈ ਦੇ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ। ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰੀ ਮੈਂਬਰ ਗੁਰਵਿੰਦਰ ਸਿੰਘ ਬਰਾੜ, ਹਲਕਾ ਰਾਮਪੁਰਾ ਫੂਲ ਦੇ ਕਨਵੀਨਰ ਡਾ. ਅਮਰਜੀਤ ਸ਼ਰਮਾ, ਮੰਡਲ ਪ੍ਰਧਾਨ ਸਵਰਨ ਸਿੰਘ ਬੁਰਜ ਲੱਧਾ ਤੇ ਸੀਨੀਅਰ ਆਗੂ ਬਵਲੇਸ ਕੁਮਾਰ ਬੌਬੀ ਨੇ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿਚ ਦੇਸ਼ ਤਰੱਕੀ ਦੀਆਂ ਬੁਲੰਦੀਆਂ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਂ ਵੀ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦਾ ਸਰਬਪੱਖੀ ਵਿਕਾਸ ਕੀਤਾ ਅਤੇ ਭਵਿੱਖ ਵਿਚ ਵੀ ਪੰਜਾਬ ਨੂੰ ਕੇਂਦਰ ਸਰਕਾਰ ਤੋਂ ਵੱਡੀਆਂ ਉਮੀਦਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀ ਬਦੌਲਤ ਬਠਿੰਡਾ ਵਿੱਚ ਬਣੇ ਏਮਸ ਹਸਪਤਾਲ ਨਾਲ ਮਾਲਵਾ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਰਾਜਿੰਦਰ ਰੀਠਾ, ਰਾਧੇ ਸ਼ਾਮ ਗੋਇਲ, ਗੁਰਜੰਟ ਸਿਰੀਏਵਾਲਾ, ਪ੍ਰਮਿੰਦਰ ਸਿੰਘ ਫੌਜੀ, ਪੰਮੀ ਸਿਰਸਾ ਆਦਿ ਹਾਜ਼ਰ ਸਨ।

Advertisement

Advertisement
Advertisement