ਭਾਜਪਾ ਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ‘ਆਪ’ ਵਿੱਚ ਸ਼ਾਮਲ
09:47 AM May 25, 2024 IST
Advertisement
ਪੱਤਰ ਪ੍ਰੇਰਕ
ਮੁਕੇਰੀਆਂ, 24 ਮਈ
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ’ਚ ਪਿੰਡ ਨੰਗਲ ਵਿੱਚ ਹਲਕਾ ਇੰਚਾਰਜ ਪ੍ਰੋਫੈਸਰ ਗੁਰਧਿਆਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਸਮਾਗਮ ਦੌਰਾਨ ਭਾਜਪਾ ਦਾ ਇਕਲੌਤਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਬਚਨ ਸਿੰਘ ਬਾਵਾ ਭਗਵਾ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਿਆ। ਡਾ. ਰਾਜ ਕੁਮਾਰ ਨੇ ਬਾਵਾ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਡਾ. ਰਾਜ ਕੁਮਾਰ ਨੇ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਕਈ ਕੇਂਦਰੀ ਸਕੀਮਾਂ ਆਪਣਾ ਯੋਗਦਾਨ ਪਾਉਂਦੀਆ ਹਨ, ਇਸ ਲਈ ਸੂਬੇ ਦੀ ਪੈਰਵਾਈ ਕਰਨ ਲਈ ਸੂਬੇ ਦੀ ਸੱਤਾ ’ਤੇ ਕਾਬਜ਼ ਪਾਰਟੀ ਦੇ ਸੰਸਦ ਮੈਂਬਰ ਚੁਣੇ ਜਾਣਾ ਵੀ ਜ਼ਰੂਰੀ ਹੁੰਦਾ ਹੈ। ਚੁਣੇ ਉਮੀਦਵਾਰ ਹੀ ਸੂਬੇ ਦੇ ਹਿੱਤਾਂ ਲਈ ਸੰਸਦ ਵਿੱਚ ਅਵਾਜ਼ ਉਠਾ ਕੇ ਮਸਲੇ ਹੱਲ ਕਰਵਾ ਸਕਦੇ ਹਨ। ਉਨ੍ਹਾਂ ਆਖਿਆ ਕਿ ਭਾਜਪਾ ਤੇ ਕਾਂਗਰਸ ਨੇ ਕੇਵਲ ਫੋਕੇ ਦਾਅਵਿਆਂ ਨਾਲ ਚੋਣਾਂ ਜਿੱਤੀਆ ਹਨ।
Advertisement
Advertisement