ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਦਾ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਨਾਅਰਾ ਖੋਖਲਾ ਕਰਾਰ

07:08 AM May 10, 2024 IST

ਪੱਤਰ ਪ੍ਰੇਰਕ
ਜਲੰਧਰ, 9 ਮਈ
ਇਸਤਰੀ ਜਾਗ੍ਰਿਤੀ ਮੰਚ ਦੀ ਸੂਬਾ ਜਨਰਲ ਸਕੱਤਰ ਅਮਨਦੀਪ ਕੌਰ ਦਿਓਲ ਅਤੇ ਪ੍ਰੈੱਸ ਸਕੱਤਰ ਜਸਵੀਰ ਕੌਰ ਜੱਸੀ ਨੇ ਕਿਹਾ ਕਿ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਦੇ ਨਾਅਰਾ ਦੇਣ ਵਾਲੀ ਭਾਜਪਾ ਸਰਕਾਰ ਦੀਆਂ ਔਰਤਾਂ ਪ੍ਰਤੀ ਸਾਰੀਆਂ ਚਿੰਤਾਵਾਂ ਮਹਿਜ਼ ਇੱਕ ਚੋਣ ਸਟੰਟ ਹਨ ਕਿਉਂਕਿ ਇਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਨ੍ਹਾਂ ਕਈ ਵਿਅਕਤੀਆਂ ਨੂੰ ਟਿਕਟਾਂ ਦਿੱਤੀਆਂ ਹਨ ਜੋ ਜਿਨਸੀ ਸ਼ੋਸ਼ਣ ਦੇ ਮਾਮਲਿਆਂ ’ਚ ਮੁਲਜ਼ਮ ਹਨ। ਦੋਵਾਂ ਮਹਿਲਾ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਮੌਜੂਦਾ ਕੇਂਦਰ ਸਰਕਾਰ ਦਾ ਵਿਹਾਰ ਉਸ ਦੇ ਜਿਨਸੀ ਸ਼ੋਸ਼ਣ ਨਾਲ ਨਜਿੱਠਣ ਬਾਰੇ ਵਾਅਦਿਆਂ ਤੇ ਦਾਅਵਿਆਂ ਨਾਲ ਉੱਕਾ ਮੇਲ ਨਹੀਂ ਖਾਂਦਾ। ਦਿਓਲ ਤੇ ਜੱਸੀ ਨੇ ਕਿਹਾ ਕਿ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਜਿਸ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਕਥਿਤ 3000 ਤੋਂ ਵੱਧ ਜਿਨਸੀ ਸ਼ੋਸ਼ਣ ਦੀਆਂ ਵੀਡੀਓ ਕਲਿੱਪਾਂ ਵਾਇਰਲ ਹੋ ਰਹੀਆਂ ਹਨ, ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਕਰਦੇ ਰਹੇ। ਭਗਵਾ ਪਾਰਟੀ ਨੇ ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਕਰਨ ਵਾਲੇ ਬ੍ਰਿਜ ਭੂਸ਼ਨ ਦੇ ਬੇਟੇ ਨੂੰ ਵੀ ਟਿਕਟ ਤਾਂ ਦੇ ਦਿੱਤੀ ਪਰ ਪਾਰਟੀ ਤੇ ਪ੍ਰਧਾਨ ਮੰਤਰੀ ਨੇ ਮਨੀਪੁਰ ਵਿੱਚ ਔਰਤਾਂ ਨੂੰ ਨਿਰਵਸਤਰ ਘੁੰਮਾਉਣ ਦੀ ਘਟਨਾ ਖ਼ਿਲਾਫ਼ ਮੂੰਹ ਤੱਕ ਨਹੀਂ ਖੋਲ੍ਹਿਆ, ਜਿਸ ਦਾ ਜਵਾਬ ਲੋਕ ਵੋਟਾਂ ’ਚ ਦੇਣਗੇ।

Advertisement

Advertisement
Advertisement