For the best experience, open
https://m.punjabitribuneonline.com
on your mobile browser.
Advertisement

ਭਾਜਪਾ ਘੱਟ ਗਿਣਤੀਆਂ ਦੀ ਸਭ ਤੋਂ ਵੱਡੀ ਦੁਸ਼ਮਣ: ਔਜਲਾ

08:58 AM May 07, 2024 IST
ਭਾਜਪਾ ਘੱਟ ਗਿਣਤੀਆਂ ਦੀ ਸਭ ਤੋਂ ਵੱਡੀ ਦੁਸ਼ਮਣ  ਔਜਲਾ
ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਗੁਰਜੀਤ ਸਿੰਘ ਔਜਲਾ, ਭਗਵੰਤ ਪਾਲ ਸਿੰਘ ਸੱਚਰ ਤੇ ਹੋਰ।
Advertisement

ਰਾਜਨ ਮਾਨ
ਮਜੀਠਾ, 6 ਮਈ
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਘੱਟ ਗਿਣਤੀਆਂ ਲਈ ਬਹੁਤ ਵੱਡਾ ਖਤਰਾ ਬਣੀ ਹੋਈ ਹੈ।
ਅੱਜ ਮਜੀਠਾ ਹਲਕੇ ਵਿੱਚ ਔਜਲਾ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਸਾਥੀਆਂ ਸਮੇਤ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮਹਿਤਾ ਰੋਡ ਵਿਖੇ ਮੱਥਾ ਟੇਕਣ ਉਪਰੰਤ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਮੁਸਲਿਮ ਭਾਈਚਾਰੇ ਅਤੇ ਮਸੀਹੀ ਭਾਈਚਾਰੇ ਅਤੇ ਘੱਟ ਗਿਣਤੀਆਂ ਨਾਲ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਇਸ ਵਾਰ ਕੇਂਦਰ ਦੀ ਮੋਦੀ ਸਰਕਾਰ ਨੂੰ ਬਦਲਣਾ ਬਹੁਤ ਹੀ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ,‘‘ਸਾਨੂੰ ਦੋਵੇਂ ਪਾਸਿਆਂ ਤੋਂ ਮਾਰ ਝੱਲਣੀ ਪੈ ਰਹੀ ਪਹਿਲਾ ਸੂਬੇ ਦੀ ਭਗਵੰਤ ਮਾਨ ਦੀ ਲਾਰਿਆਂ ਵਾਲੀ ਸਰਕਾਰ ਤੇ ਦੂਸਰੀ ਕੇਂਦਰ ਦੀ ਤਾਨਾਸ਼ਾਹੀ ਵਾਲੀ ਮੋਦੀ ਦੀ ਸਰਕਾਰ, ਇਸ ਕਰਕੇ ਮੈਂ ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਕਾਂਗਰਸ ਪਾਰਟੀ ਦੇ ਹੱਕ ਵਿੱਚ ਵੋਟਾਂ ਪਾਕੇ ਦੇਸ਼ ਦੀ ਵਾਗਡੋਰ ਇੰਡੀਆ ਗੱਠਜੋੜ ਦੇ ਹੱਥਾਂ ਵਿੱਚ ਦੇਈਏ।’’ ਮਜੀਠਾ ਹਲਕੇ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਵੱਡੇ ਲੀਡਰਾਂ ਦਾ ਦਿਨ ਬਦਿਨ ਪਾਰਟੀਆਂ ਬਦਲਣਾ ਇੱਕ ਹਾਸੋਹੀਣੀ ਖੇਡ ਬਣ ਗਈ ਹੈ ਪਰ ਕਾਂਗਰਸ ਦੇ ਵਰਕਰਾਂ ਦੇ ਹੌਸਲੇ ਪੂਰੇ ਬੁਲੰਦ ਹਨ।
ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਤੇ ਸਰਪੰਚ ਸਤਨਾਮ ਸਿੰਘ ਕਾਜੀਕੋਟ ,ਸਾਬਕਾ ਚੇਅਰਮੈਨ ਮੋਹਨ ਸਿੰਘ ਨਿਬਰਵਿੰਡ, ਸਰਪੰਚ ਬਲਕਾਰ ਸਿੰਘ ਬੋਪਾਰਾਏ, ਪੰਮਾ ਕੋਸਲਰ ਮਜੀਠਾ, ਸਰਪੰਚ ਦਲਜੀਤ ਸਿੰਘ ਭੋਏ , ਗੋਲਡੀ ਤਨੇਲ, ਸਰਪੰਚ ਸਵਿੰਦਰ ਸਿੰਘ ਤਨੇਲ ਪੁਰਾਣਾ , ਝਿਲਮਿਲ ਸਿੰਘ ਸਾਧਪੁਰ , ਗੋਗਾ ਮਜੀਠਾ, ਸ਼ਮਸ਼ੇਰ ਸਿੰਘ ਬਾਬੋਵਾਲ, ਬਲਦੇਵ ਸਿੰਘ ਟਾਹਲੀ ਸਾਹਿਬ, ਪਲਵਿੰਦਰ ਸਿੰਘ ਵੀ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×