For the best experience, open
https://m.punjabitribuneonline.com
on your mobile browser.
Advertisement

ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨਾਲ ਭਾਜਪਾ ਦੀ ਬੁਖਲਾਹਟ ਜ਼ਾਹਰ: ਕਟਾਰੀਆ

08:24 AM Mar 31, 2024 IST
ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨਾਲ ਭਾਜਪਾ ਦੀ ਬੁਖਲਾਹਟ ਜ਼ਾਹਰ  ਕਟਾਰੀਆ
Advertisement

ਪੱਤਰ ਪ੍ਰੇਰਕ
ਜ਼ੀਰਾ, 30 ਮਾਰਚ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਗ੍ਰਿਫ਼ਤਾਰ ਕਰ ਕੇ ਭਾਜਪਾ ਨੇ ਆਪਣੀ ਹੋਣ ਵਾਲੀ ਹਾਰ ਦੀ ਬੁਖਲਾਹਟ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਖਤਮ ਕਰ ਕੇ ਭਾਜਪਾ ਹਰ ਅਨੈਤਿਕ ਢੰਗ ਨਾਲ ਲੋਕ ਸਭਾ ਚੋਣਾਂ ਜਿੱਤਣਾ ਚਾਹੁੰਦੀ ਹੈ। ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ 31 ਮਾਰਚ ਨੂੰ ਦਿੱਲੀ ਵਿੱਚ ਹੋਣ ਵਾਲੀ ਮਹਾਂ ਰੈਲੀ ਵਿੱਚ ਲੱਖਾਂ ਦੀ ਗਿਣਤੀ ਵਿੱਚ ਹੋਣ ਵਾਲਾ ਇਕੱਠ ਇਹ ਦੱਸ ਦੇਵੇਗਾ ਕਿ ਦੇਸ਼ ਦੇ ਲੋਕ ਸਾਫ਼-ਸੁਥਰਾ ਸਾਸ਼ਨ ਚਾਹੁੰਦੇ ਹਨ, ਨਾ ਕਿ ਰਜਵਾੜਾਸ਼ਾਹੀ ਵਾਲਾ ਸ਼ਾਸਨ।
ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਕੇ ਚੋਣਾਂ ਲਈ ਹਰ ਹੱਥਕੰਡਾ ਅਪਣਾ ਕੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਅਤੇ ਦੇਸ਼ ਨੂੰ ਤਾਨਾਸ਼ਾਹੀ ਰਾਜ ਵਾਂਗ ਚਲਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਾਜਪਾ ਦੀਆਂ ਸਾਜ਼ਿਸ਼ਾਂ ਵਿਰੁੱਧ ਆਵਾਜ਼ ਬੁਲੰਦ ਕਰਨ ਤਾਂ ਜੋ ਲੋਕਤੰਤਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਸਪੱਸ਼ਟ ਕਿਹਾ ਕਿ ਮੋਦੀ ਸਰਕਾਰ ਦੇ ਤਾਨਾਸ਼ਾਹੀ ਸ਼ਾਸਨ ਦਾ ਪਤਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਨਾਲ ਸ਼ੁਰੂ ਹੋ ਗਿਆ ਹੈ।

Advertisement

Advertisement
Author Image

sanam grng

View all posts

Advertisement
Advertisement
×