ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ

07:41 AM Aug 26, 2024 IST
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ’ਚ ਸ਼ਾਮਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਪ੍ਰਧਾਨ ਜੇਪੀ ਨੱਢਾ ਤੇ ਹੋਰ। -ਫੋਟੋ: ਏਐੱਨਆਈ

ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 25 ਅਗਸਤ
ਜੰਮੂ ਕਸ਼ਮੀਰ ਅਤੇ ਹਰਿਆਣਾ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ਵਾਸਤੇ ਅੱਜ ਇੱਥੇ ਭਾਰਤੀ ਜਨਤਾ ਪਾਰਟੀ ਦੇ ਹੈੱਡਕੁਆਰਟਰ ਵਿੱਚ ਪਾਰਟੀ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਢਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਸੀਈਸੀ ਦੇ ਹੋਰ ਮੈਂਬਰ ਸ਼ਾਮਲ ਸਨ। ਉਨ੍ਹਾਂ ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਲਈ ਜੰਮੂ ਕਸ਼ਮੀਰ ਦੇ ਆਗੂਆਂ ਨਾਲ ਗੱਲਬਾਤ ਕੀਤੀ। ਪਿਛਲੇ ਹਫਤੇ, ਜੰਮੂ ਕਸ਼ਮੀਰ ਦੇ ਆਗੂਆਂ ਨੇ ਜੇਪੀ ਨੱਢਾ ਤੇ ਅਮਿਤ ਸ਼ਾਹ ਨਾਲ ਇਕ ਲੰਬੀ ਮੀਟਿੰਗ ਕੀਤੀ ਸੀ ਤਾਂ ਜੋ ਆਗਾਮੀ ਚੋਣਾਂ ਲਈ ਉਮੀਦਵਾਰਾਂ ਦੀ ਇਕ ਸੰਭਾਵੀ ਸੂਚੀ ਤੇ ਰਣਨੀਤੀ ਬਣਾਈ ਜਾ ਸਕੇ।
ਸੂਤਰਾਂ ਨੇ ਦਾਅਵਾ ਕੀਤਾ ਕਿ ਕੇਂਦਰੀ ਚੋਣ ਕਮੇਟੀ ਵੱਲੋਂ ਹਰਿਆਣਾ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਦੇ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਸੂਬੇ ਦੇ ਆਗੂਆਂ ਨਾਲ ਵੀ ਇਕ ਮੀਟਿੰਗ ਕੀਤੀ ਜਾਵੇਗੀ। ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਦੀ 90 ਮੈਂਬਰਾਂ ਵਾਲੀ ਵਿਧਾਨ ਸਭਾ ਲਈ ਚੋਣਾਂ ਤਿੰਨ ਗੇੜਾਂ ’ਚ 18 ਸਤੰਬਰ, 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਹੋਣੀਆਂ ਹਨ, ਹਾਲਾਂਕਿ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਪਹਿਲੀ ਅਕਤੂਬਰ ਨੂੰ ਹੋਣੀਆਂ ਹਨ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ। 2014 ਵਿੱਚ ਹੋਈਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਦੋਂ ਜੰਮੂ ਕਸ਼ਮੀਰ ਕੋਲ ਇਕ ਪੂਰੇ ਰਾਜ ਦਾ ਦਰਜਾ ਹੁੰਦਾ ਸੀ, ਉਸ ਵੇਲੇ ਭਾਜਪਾ ਨੇ ਇੱਥੇ 25 ਸੀਟਾਂ ਜਿੱਤੀਆਂ ਸਨ। ਭਗਵਾਂ ਪਾਰਟੀ ਵੱਲੋਂ ਵਿਰੋਧੀ ਪਾਰਟੀ ਕਾਂਗਰਸ ਤੋਂ ਮਿਲਣ ਵਾਲੀ ਹਰੇਕ ਚੁਣੌਤੀ ਦਾ ਸਾਹਮਣਾ ਕਰਨ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਂਗਰਸ ਨੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨੈਸ਼ਨਲ ਕਾਨਫਰੰਸ ਨਾਲ ਸਮਝੌਤਾ ਕੀਤਾ ਹੈ। ਉੱਧਰ, ਹਰਿਆਣਾ ਵਿੱਚ ਵੀ ਭਾਜਪਾ ਨੂੰ ਕਾਂਗਰਸ ਤੋਂ ਸਖਤ ਚੁਣੌਤੀ ਮਿਲ ਰਹੀ ਹੈ। ਸੂਬੇ ਵਿੱਚ 2014 ਤੋਂ ਭਾਜਪਾ ਸੱਤਾ ਵਿੱਚ ਹੈ।

Advertisement

Advertisement
Advertisement