For the best experience, open
https://m.punjabitribuneonline.com
on your mobile browser.
Advertisement

ਭਾਜਪਾ ਦਾ ਸੰਕਲਪ ਹੀ ਦੇਸ਼ ਦਾ ਵਿਕਲਪ: ਅਸ਼ੋਕ ਤੰਵਰ

10:49 AM Apr 30, 2024 IST
ਭਾਜਪਾ ਦਾ ਸੰਕਲਪ ਹੀ ਦੇਸ਼ ਦਾ ਵਿਕਲਪ  ਅਸ਼ੋਕ ਤੰਵਰ
ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰਦੇ ਹੋਏ ਉਮੀਦਵਾਰ ਡਾ. ਅਸ਼ੋਕ ਤੰਵਰ।
Advertisement

ਪ੍ਰਭੂ ਦਿਆਲ
ਸਿਰਸਾ, 29 ਅਪਰੈਲ
ਇੱਥੋਂ ਦੀ ਸਥਾਨਕ ਸਰਕੁਲਰ ਰੋਡ ’ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ. ਅਸ਼ੋਕ ਤੰਵਰ ਨੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਮਗਰੋਂ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਵੋਟ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗੁਣਗਾਣ ਕਰਦਿਆਂ ਕਿਹਾ ਕਿ ਭਾਜਪਾ ਦਾ ਸੰਕਲਪ ਹੀ ਦੇਸ਼ ਦਾ ਵਿਕਲਪ ਹੈ ਤੇ ਤੀਜੀ ਵਾਰ ਦੇਸ਼ ’ਚ ਭਾਜਪਾ ਦੀ ਸਰਕਾਰ ਬਣੇਗੀ।
ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਭਾਜਪਾ ਵੱਲੋਂ ਦੇਸ਼ ਲਈ ਪੇਸ਼ ਕੀਤਾ ਗਿਆ ਚੋਣ ਮਨੋਰਥ ਪੱਤਰ ਭਾਜਪਾ ਦੀ ਆਤਮਾ ਦੀ ਆਵਾਜ਼ ਹੈ। ਭਾਜਪਾ ਨੇ ਗਰੀਬ ਪਰਿਵਾਰਾਂ, ਮੱਧ ਵਰਗ ਦੇ ਪਰਿਵਾਰਾਂ, ਨੌਜਵਾਨਾਂ, ਨਾਰੀ ਸ਼ਕਤੀ , ਬਜ਼ੁਰਗਾਂ, ਕਿਸਾਨਾਂ, ਮੁਜ਼ਦੂਰਾਂ ਦੀ ਖੁਸ਼ਹਾਲੀ ਅਤੇ ਸਨਮਾਨ ਦੇ ਲਈ ਕੰਮ ਕਰਨ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਦਾ ਸੰਕਲਪ ਲਿਆ ਹੈ। ਇਸ ਮੌਕੇ ਉੜੀਸਾ ਦੇ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ ਤੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਨਿਤਾਸ਼ਾ ਸਿਹਾਗ ਨੇ ਵੀ ਸੰਬੋਧਨ ਕੀਤਾ।

Advertisement

Advertisement
Author Image

Advertisement
Advertisement
×