ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਨੂੰ ਮਜ਼ਬੂਤ ਤੇ ਸ਼ਕਤੀਸ਼ਾਲੀ ਬਣਾਉਣ ਵਿੱਚ ਭਾਜਪਾ ਦਾ ਯੋਗਦਾਨ ਅਹਿਮ: ਸੈਣੀ

08:46 AM Nov 12, 2024 IST
ਪਿੰਡ ਕਨੀਪਲਾ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 11 ਨਵੰਬਰ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਦੇਸ਼ ਨੂੰ ਮਜ਼ਬੂਤ ਤੇ ਤਾਕਤਵਰ ਬਨਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਪਾਰਟੀ ਦਾ ਹਰ ਮੈਂਬਰ ਸਰਕਾਰ ਦੀਆਂ ਨੀਤੀਆਂ ਨੂੰ ਆਮ ਲੋਕਾਂ ਤਕ ਪਹੁੰਚਾਉਣ ਲਈ ਕੰਮ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਦੇਸ਼ ਵਿਚ 10 ਕਰੋੜ ਨਵੇਂ ਮੈਂਬਰ ਇਸ ਕੰਮ ਨੂੰ ਹੋਰ ਤਾਕਤ ਦੇਣਗੇ। ਮੁੱਖ ਮੰਤਰੀ ਬੀਤੀ ਦੇਰ ਸ਼ਾਮ ਪਿੰਡ ਕਨੀਪਲਾ ਵਿੱਚ ਭਾਜਪਾ ਜ਼ਿਲ੍ਹਾ ਕਾਰਜਕਾਰਨੀ ਵੱਲੋਂ ਕਰਵਾਏ ਭਾਜਪਾ ਮੈਂਬਰਸ਼ਿਪ ਮੁਹਿੰਮ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ, ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਨੇ ਪਿੰਡ ਕਨੀਪਲਾ ਤੋਂ ਹਲਕਾ ਲਾਡਵਾ ਵਿਧਾਨ ਸਭਾ ਦੀ ਮੈਂਬਰਸ਼ਿਪ ਦੀ ਸ਼ੁਰੂਆਤ ਕੀਤੀ।
ਲਾਡਵਾ ਹਲਕੇ ਦੇ ਲੋਕਾਂ ਤੇ ਭਾਜਪਾ ਮੈਂਬਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਨਾਗਰਿਕਾਂ ਨੇ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਮਿਲ ਕੇ ਸੂਬੇ ਦੀ ਤਰੱਕੀ ਲਈ ਤੇਜ਼ੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਬੂਥ ਪੱਧਰ ’ਤੇ ਭਾਜਪਾ ਦੇ ਨਵੇਂ ਮੈਂਬਰ ਬਨਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਦੇਸ਼ ਪਿਛਲੇ 90 ਦਿਨਾਂ ਵਿਚ ਦੇਸ਼ ਵਿੱਚ ਭਾਜਪਾ ਨੇ 10 ਕਰੋੜ ਨਵੇਂ ਮੈਂਬਰ ਬਣਾਏ ਹਨ। ਮੁੱਖ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਭਾਜਪਾ ਆਗੂ ਸੁਭਾਸ਼ ਕਲਸਾਣਾ, ਮੁਕੇਸ਼ ਲਾਠਰ, ਰਿਸ਼ੀਪਾਲ ਮਥਾਣਾ, ਰਵਿੰਦਰ ਸਾਂਗਵਾਨ, ਰਾਜ ਕੁਮਾਰ, ਪਰਮਜੀਤ ਕੌਰ ਕਸ਼ਯਪ, ਦਵਿੰਦਰ ਸ਼ਰਮਾ, ਨਿਰਮਲ, ਅਨੂੰ ਮਲਿਆਣ, ਵੰਦਨਾ, ਜਰਨੈਲ ,ਰਾਮ ਕੁਮਾਰ, ਜਸਵੰਤ ਮੌਜੂਦ ਸਨ।

Advertisement

‘ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦੇਸ਼ ਨੂੰ ਤੋੜਨ ਦਾ ਕੰਮ ਕੀਤਾ’

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਨੇ ਦੇਸ਼ ਵਿਚ ਦੌਰੇ ਕਰਕੇ ਦੇਸ਼ ਨੂੰ ਤੋੜਨ ਦਾ ਕੰਮ ਕੀਤਾ। ਇਸ ਤੋਂ ਪਹਿਲਾਂ ਵੱਲਭ ਭਾਈ ਪਟੇਲ ਨੇ ਦੇਸ਼ ਦੀਆਂ 566 ਰਿਆਸਤਾਂ ਨੂੰ ਇਕਜੁੱਟ ਕਰਨ ਦਾ ਕੰਮ ਕੀਤਾ ਸੀ ,ਪਰ ਹੁਣ ਕਾਂਗਰਸ ਜੰਮੂ ਕਸ਼ਮੀਰ ਵਿੱਚ ਇਕ ਰਿਆਸਤ ਨੂੰ ਕੰਟਰੋਲ ਕਰਨ ਲਈ ਸੰਘਰਸ਼ ਕਰ ਰਹੀ ਹੈ। ਵਿਧਾਨ ਸਭਾ ਵਿਚ ਇਸ ਸੂਬੇ ਵਿਚ ਧਾਰਾ 370 ਨੂੰ ਤੋੜਨ ਦਾ ਪ੍ਰਸਤਾਵ ਰੱਖਿਆ ਗਿਆ ਸੀ ਤੇ ਧਾਰਾ 370 ਦਾ ਸਮਰਥਨ ਕਰਨ ਵਾਲੇ ਰਾਹੁਲ ਗਾਂਧੀ ਸਭ ਤੋਂ ਪਹਿਲੇ ਆਗੂ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਸੋਚਦੀ ਹੈ ਕਿ ਜੰਮੂ ਕਸ਼ਮੀਰ ਵਿੱਚ ਰਹਿਣ ਵਾਲੇ ਬਾਲਮੀਕੀ ਭਾਈਚਾਰੇ, ਪਰਵਾਸੀਆਂ ਅਤੇ ਪਹਾੜੀ ਗੁੱਜਰ ਭਾਈਚਾਰੇ ਨੂੰ ਵੋਟ ਦਾ ਅਧਿਕਾਰ ਨਾ ਮਿਲੇ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਕਿਸੇ ਵੀ ਕੀਮਤ ’ਤੇ ਧਾਰਾ 370 ਨੂੰ ਨਹੀਂ ਤੋੜਨ ਦੇਵੇਗੀ।ਇਸ ਦੌਰਾਨ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ’ਤੇ ਕਾਫ਼ੀ ਤਨਜ਼ ਕਸੇ। ਉਨ੍ਹਾਂ ਲੋਕਾਂ ਨੂੰ ਭਾਜਪਾ ਦਾ ਮੈਂਬਰ ਬਣਨ ਦੀ ਅਪੀਲ ਕੀਤੀ। ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਨੇ ਕਿਹਾ ਕਿ ਭਾਜਪਾ ਵੱਲੋਂ ਦੇਸ਼, ਸੂਬੇ ਤੇ ਜ਼ਿਲ੍ਹਾ ਕੁਰੂਕਸ਼ੇਤਰ ਵਿੱਚ ਨਵੇਂ ਮੈਂਬਰ ਬਨਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ ਤੇ ਜ਼ਿਲ੍ਹੇ ਵਿੱਚ ਤਿੰਨ ਲੱਖ ਨਵੇਂ ਮੈਂਬਰ ਬਨਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਟੀਚੇ ਨੂੰ ਹਾਸਲ ਕਰਨ ਲਈ ਹਰ ਬੂਥ ਤੇ 370 ਨਵੇਂ ਮੈਂਬਰ ਬਨਾਉਣ ਦਾ ਟੀਚਾ ਮਿੱਥਿਆ ਗਿਆ ਹੈ।

Advertisement
Advertisement