ਭਾਜਪਾ ਵੱਲੋਂ ਨਿਗਮ ਚੋਣਾਂ ਸਬੰਧੀ ਚਰਚਾ
ਗੁਰਿੰਦਰ ਸਿੰਘ
ਲੁਧਿਆਣਾ, 3 ਦਸੰਬਰ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਭਾਜਪਾ ਦਫ਼ਤਰ ਦੁੱਗਰੀ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਇੱਕ ਮੀਟਿੰਗ ਹੋਈ ਜਿਸ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਚੋਣ ਇੰਚਾਰਜ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਕੇਵਲ ਸਿੰਘ ਢਿੱਲੋਂ, ਜਤਿੰਦਰ ਮਿੱਤਲ ਅਤੇ ਹਰਜੋਤ ਕਮਲ ਪੁੱਜੇ।
ਇਸ ਮੌਕੇ ਸ੍ਰੀ ਖੰਨਾ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੁਧਿਆਣਾ ਦੇ ਸਾਰੇ 95 ਵਾਰਡਾਂ ਵਿੱਚ ਭਾਜਪਾ ਆਪਣੇ ਬਲਬੂਤੇ ਤੇ ਇਕੱਲੇ ਚੋਣ ਲੜੇਗੀ ਅਤੇ ਸ਼ਾਨਦਾਰ ਜਿੱਤ ਹਾਸਲ ਕਰ ਕੇ ਆਪਣਾ ਮੇਅਰ ਬਣਾਏਗੀ।
ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਲੋਕਾਂ ਦਾ ਭਾਜਪਾ ਪ੍ਰਤੀ ਵਿਸ਼ਵਾਸ਼ ਲਗਾਤਾਰ ਵਧ ਰਿਹਾ ਹੈ ਤੇ ਦੂਜੀਆਂ ਪਾਰਟੀਆਂ ਦੇ ਆਗੂ ਤੇ ਵਰਕਰ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਜਨਰਲ ਸਕੱਤਰ ਅਨਿਲ ਸਰੀਨ, ਸਕੱਤਰ ਰੇਨੂ ਥਾਪਰ, ਗੁਰਦੇਵ ਸ਼ਰਮਾ ਦੇਬੀ, ਪ੍ਰਵੀਨ ਬਾਂਸਲ, ਪੁਸ਼ਪਿੰਦਰ ਸਿੰਘਲਾ, ਜੀਵਨ ਗੁਪਤਾ, ਦਿਨੇਸ਼ ਸਰਪਾਲ, ਡਾ ਕਨਿਕਾ ਜਿੰਦਲ, ਪ੍ਰੇਮ ਮਿੱਤਲ, ਵਿਪਨ ਸੂਦ ਕਾਕਾ, ਅਸ਼ੋਕ ਲੂੰਬਾ, ਡਾ. ਸਤੀਸ਼ ਕੁਮਾਰ ਅਤੇ ਗੁਰਦੀਪ ਸਿੰਘ ਨੀਟੂ ਵੀ ਹਾਜ਼ਰ ਸਨ।