ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਦੀ ਡਬਲ ਇੰਜਣ ਸਰਕਾਰ ਨੇ ਹਰਿਆਣਾ ਨੂੰ ਪਿੱਛੇ ਧੱਕਿਆ: ਸੰਜੈ ਸਿੰਘ

08:57 AM Aug 13, 2024 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 12 ਅਗਸਤ
ਇੱਥੋਂ ਦੀ ਅਨਾਜ ਮੰਡੀ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ਵਿਚ ‘ਬਦਲਾਅ ਜਨ ਸੰਵਾਦ’ ਰੈਲੀ ਕਰਵਾਈ ਗਈ। ਇਸ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰੇ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੈ ਸਿੰਘ ਨੇ ਕਿਹਾ ਕਿ ਹਰਿਆਣਾ ਵਿੱਚ ਪਿਛਲੇ 10 ਸਾਲਾਂ ਤੋਂ ਭਾਜਪਾ ਦਾ ਰਾਜ ਹੈ। ਡਬਲ ਇੰਜਣ ਵਾਲੀ ਸਰਕਾਰ ਨੇ ਦੇਸ਼ ਅਤੇ ਹਰਿਆਣਾ ਸੂਬੇ ਨੂੰ ਵਿਕਾਸ ਪੱਖੋਂ ਪਿੱਛੇ ਧੱਕ ਦਿੱਤਾ ਹੈ। ਦੇਸ਼ ਵਿੱਚ ਮਹਿੰਗਾਈ ਲਗਾਤਾਰ ਵੱਧ ਰਹੀ ਹੈ ਜਦੋਂ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਦਾ ਸਰਬਪੱਖੀ ਵਿਕਾਸ ਕੀਤਾ ਹੈ। ਸੰਜੈ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇਸ਼ ਦੀ ਰਾਜਨੀਤੀ ਨੂੰ ਬਦਲਣ ਆਏ ਹਨ। ਜਦੋਂ ਉਹ ਦਿੱਲੀ ਦੇ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੇ ਦਿੱਲੀ ਨੂੰ ਮੁਫਤ ਬਿਜਲੀ, ਮੁਫਤ ਪਾਣੀ, ਮੁਫਤ ਸਿੱਖਿਆ, ਮੁਫਤ ਡਾਕਟਰੀ ਇਲਾਜ, ਔਰਤਾਂ ਲਈ ਮੁਫਤ ਬੱਸ ਯਾਤਰਾ ਅਤੇ ਬਜ਼ੁਰਗਾਂ ਲਈ ਮੁਫਤ ਤੀਰਥ ਯਾਤਰਾ ਦਾ ਕੰਮ ਕੀਤਾ। ਅੱਜ ਦਿੱਲੀ ਵਿੱਚ 300 ਯੂਨਿਟ ਬਿਜਲੀ ਮੁਫ਼ਤ ਮਿਲਦੀ ਹੈ। ਇਸ ਤੋਂ ਬਾਅਦ ਵੀ ਦਿੱਲੀ ਦਾ ਬਜਟ ਲਾਭ ਵਾਲਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਵਿਕਾਸ ਦਾ ਮਾਡਲ ਸਥਾਪਿਤ ਕੀਤਾ ਹੈ।

Advertisement

Advertisement
Advertisement