ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ

12:21 PM Apr 14, 2024 IST
ਭਾਜਪਾ ਦਾ ਮੈਨੀਫੈਸਟੋ ਜਾਰੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਪਾਰਟੀ ਪ੍ਰਧਾਨ ਜੇਪੀ ਨੱਢਾ।

ਨਵੀਂ ਦਿੱਲੀ, 14 ਅਪਰੈਲ
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਗਰੋਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਾਰੀ ਚੋਣ ਮਨੋਰਥ ਪੱਤਰ ਦਾ ਉਦੇਸ਼ ਨੌਜਵਾਨਾਂ, ਔਰਤਾਂ, ਕਿਸਾਨਾਂ ਅਤੇ ਗਰੀਬਾਂ ਨੂੰ ਸਮਰੱਥ ਬਣਾਉਣ ਤੋਂ ਇਲਾਵਾ ਸਨਮਾਨਜਨਕ ਤੇ ਮਿਆਰੀ ਜੀਵਨ, ਨਿਵੇਸ਼ ਰਾਹੀਂ ਨੌਕਰੀ ’ਤੇ ਕੇਂਦਰਿਤ ਕਰਨਾ ਹੈ। ਮੋਦੀ ਨੇ ਭਾਜਪਾ ਹੈੱਡਕੁਆਰਟਰ ਵਿੱਚ ਕਰਵਾਏ ਸਮਾਰੋਹ ਵਿੱਚ ਪਾਰਟੀ ਦਾ ਮੈਨੀਫੈਸਟੋ ਜਾਰੀ ਹੋਣ ਮਗਰੋਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੂਰੇ ਦੇਸ਼ ਨੂੰ ਭਾਜਪਾ ਦੇ ‘ਸੰਕਲਪ ਪੱਤਰ’ ਦੀ ਬਹੁਤ ਉਡੀਕ ਰਹਿੰਦੀ ਹੈ ਅਤੇ ਇਹ ਇੱਕ ਵੱਡਾ ਕਾਰਨ ਹੈ ਕਿ ਦਸ ਸਾਲਾਂ ਵਿੱਚ ਪਾਰਟੀ ਨੇ ਇਸ ਦੇ ਹਰ ਨੁਕਤੇ ਨੂੰ ਗਾਰੰਟੀ ਵਜੋਂ ਅਮਲ ਵਿੱਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਨੇ ਸੰਕਲਪ ਲਿਆ ਹੈ ਕਿ 70 ਸਾਲ ਤੋਂ ਵੱਧ ਉਮਰ ਦੇ ਹਰੇਕ ਬਜ਼ੁਰਗ ਨੂੰ ਆਯੂਸ਼ਮਾਨ ਯੋਜਨਾ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਦੀ ਗਾਰੰਟੀ ਹੈ ਕਿ ਮੁਫਤ ਰਾਸ਼ਨ ਸਕੀਮ ਅਗਲੇ ਪੰਜ ਸਾਲਾਂ ਤੱਕ ਜਾਰੀ ਰਹੇਗੀ। -ਪੀਟੀਆਈ

Advertisement

Advertisement