ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਅੰਦੋਲਨ ਕਾਰਨ ਸੰਸਦ ਵਿੱਚ ਭਾਜਪਾ ਦਾ ਚਿਹਰਾ ਨੰਗਾ ਹੋਇਆ: ਡੱਲੇਵਾਲ

07:21 AM Jul 04, 2024 IST

ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 3 ਜੁਲਾਈ
ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਸੀਨੀਅਰ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ 13 ਫਰਵਰੀ ਨੂੰ ਕਿਸਾਨ ਅੰਦੋਲਨ 2 ਸ਼ੁਰੂ ਹੋਇਆ ਸੀ ਅਤੇ ਕੁੱਝ ਦਿਨਾਂ ਬਾਅਦ ਚੋਣ ਜ਼ਾਬਤਾ ਲੱਗ ਗਿਆ। ਉਸ ਸਮੇਂ ਕੁੱਝ ਲੋਕਾਂ ਨੇ ਕਿਹਾ ਕਿ ਹੁਣ ਬਾਰਡਰਾਂ ’ਤੇ ਬੈਠ ਕੇ ਕੁੱਝ ਨਹੀਂ ਬਣਨਾ ਪਰ ਅੰਦੋਲਨ ਲੜ ਰਹੇ ਦੋਨਾਂ ਫੋਰਮਾਂ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚੇ ਨੇ ਆਖਿਆ ਸੀ ਘਰੇ ਬੈਠ ਕੇ ਨਹੀਂ ਸਗੋਂ ਅੰਦੋਲਨ ਲੜ ਕੇ ਹੀ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ। ਇਹ ਕਿਸਾਨ ਅੰਦੋਲਨ 2 ਦਾ ਹੀ ਅਸਰ ਸੀ ਕਿ ਸਾਰੀਆਂ ਰਾਜਸੀ ਪਾਰਟੀਆਂ ਨੂੰ ਆਪਣੇ ਚੋਣ ਮੈਨੀਫੈਸਟੋ ਵਿੱਚ ਕਿਸਾਨੀ ਮੰਗਾਂ ਨੂੰ ਸ਼ਾਮਿਲ ਕਰਨਾ ਪਿਆ। ਅੱਜ ਬਾਰਡਰਾਂ ’ਤੇ ਲੜੇ ਜਾ ਰਹੇ ਅੰਦੋਲਨ ਦਾ ਹੀ ਨਤੀਜਾ ਹੈ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਅੰਦੋਲਨ ਦੀਆਂ ਮੰਗਾਂ ਐੱਮਐੱਸਪੀ ਦਾ ਗਾਰੰਟੀ ਕਾਨੂੰਨ ਅਤੇ ਬਾਰਡਰਾਂ ’ਤੇ ਭਾਜਪਾ ਦੀ ਸਰਕਾਰ ਵੱਲੋਂ ਕੀਤੇ ਗਏ ਕਿਸਾਨਾਂ ਉੱਪਰ ਅੱਤਿਆਚਾਰ ਅਤੇ ਹਰਿਆਣਾ ਦੀ ਸਰਕਾਰ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ਼ਾਰੇ ’ਤੇ ਉਸਾਰੀਆਂ ਗਈਆਂ ਕੰਧਾਂ ਦੀ ਗੱਲ ਚੁੱਕੀ ਗਈ ਹੈ। ਸੰਸਦ ਵਿੱਚ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਕਿਸਾਨੀ ਮੰਗਾਂ ਨੂੰ ਉਠਾਉਣ ’ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਸ੍ਰੀ ਡੱਲੇਵਾਲ ਨੇ ਕਿਹਾ ਇਹ ਕਿਸਾਨੀ ਅੰਦੋਲਨ ਦੀ ਹੀ ਦੇਣ ਹੈ ਕਿ 300 ਤੋਂ ਉੱਪਰ ਵਿਰੋਧੀ ਦਲਾਂ ਦੇ ਐੱਮਪੀਜ਼ ਵੱਲੋਂ ਪ੍ਰਾਈਵੇਟ ਬਿੱਲ ਐੱਮਐੱਸਪੀ ਦਾ ਗਾਰੰਟੀ ਕਾਨੂੰਨ ਬਣਾਉਣ ਲਈ ਲੋਕ ਸਭਾ ਵਿੱਚ ਲੈ ਕੇ ਆਉਣ ਦੀ ਗੱਲ ਆਖੀ ਗਈ ਹੈ। ਉਨ੍ਹਾਂ ਕਿਹਾ ਕਿ ਸੱਤ ਸਮੁੰਦਰੋਂ ਪਾਰ ਬਾਹਰਲੇ ਦੇਸ਼ਾਂ ਦੀ ਸੰਸਦ ਵਿੱਚ ਵੀ ਕਿਸਾਨ ਅੰਦੋਲਨ 2 ਦੀਆਂ ਮੰਗਾਂ ਬਾਰੇ ਚਰਚਾ ਹੋ ਰਹੀ ਹੈ। ਪੰਜਾਬ ਅਤੇ ਭਾਰਤ ਦੇ ਕੋਨੇ ਕੋਨੇ ਤੋਂ ਪੁੱਜੇ ਕਿਸਾਨਾਂ ਵੱਲੋਂ ਸ਼ੰਭੂ, ਖਨੌਰੀ, ਡੱਬਵਾਲੀ ਅਤੇ ਰਤਨਪੁਰਾ ਦੇ ਬਾਰਡਰਾਂ ਉੱਪਰ ਅਤੇ ਇੰਗਲੈਂਡ ਦੀ ਸੰਸਦ ਵਿੱਚ ਉੱਥੋਂ ਦੇ ਐਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ ਕਿਸਾਨੀ ਮੰਗਾਂ ਚੁੱਕੀਆਂ ਗਈਆਂ ਹਨ।

Advertisement

Advertisement