ਭਾਜਪਾ ਦੀ ਕੰਗਨਾ ਨੂੰ ਘੁਰਕੀ ਮਹਿਜ਼ ਦਿਖਾਵਾ: ਨੀਲ ਗਰਗ
08:50 AM Aug 27, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਅਗਸਤ
ਆਮ ਆਦਮੀ ਪਾਰਟੀ ਪੰਜਾਬ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਕੰਗਨਾ ਰਣੌਤ ਨੂੰ ਘੁਰਕੀ ਦੇਣ ਦੀ ਕਰਵਾਈ ਨੂੰ ਮਹਿਜ਼ ਦਿਖਾਵਾ ਕਰਾਰ ਦਿੱਤਾ ਹੈ। ‘ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਵੱਲੋਂ ਕੰਗਨਾ ਰਣੌਤ ਨੂੰ ਘੁਰਕੀ ਦੇਣਾ ਸਿਰਫ਼ ਦਿਖਾਵਾ ਹੈ, ਕਿਉਂਕਿ ਰਣੌਤ ਦੀ ਟਿੱਪਣੀ ਭਾਜਪਾ ਦੀ ਵਿਚਾਰਧਾਰਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਭਾਜਪਾ ਆਗੂਆਂ ਵੱਲੋਂ ਲੋਕਾਂ ਜਾਂ ਕਿਸਾਨਾਂ ਲਈ ਅਜਿਹੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਨੂੰ ਭਾਜਪਾ ਨੇ ਕਾਰਵਾਈ ਕਰਨ ਦੀ ਥਾਂ ਇਨਾਮ ਦਿੱਤਾ ਹੈ।
Advertisement
Advertisement