ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਵਿਧਾਨ ਨੂੰ ਖ਼ਤਮ ਕਰਕੇ ਤਾਨਾਸ਼ਾਹੀ ਰਾਜ ਦਾ ਮੁੱਢ ਬੰਨ੍ਹਣਾ ਭਾਜਪਾ ਦਾ ਮੁੱਖ ਏਜੰਡਾ: ਪ੍ਰਤਾਪ ਬਾਜਵਾ

09:03 AM May 12, 2024 IST

ਪੱਤਰ ਪ੍ਰੇਰਕ
ਬਾਘਾਪੁਰਾਣਾ, 11 ਮਈ
ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇੱਥੇ ਪੈਲੇਸ ਵਿਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਇੰਡੀਆ ਬਲਾਕ ਦੀ ਸਰਕਾਰ ਬਣਨੀ ਤੈਅ ਹੈ ਅਤੇ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਦੇਸ਼ ਦੇ ਕਿਸਾਨਾਂ ਨੂੰ ਐੱਮਐੱਸਪੀ ਦਿੱਤਾ ਜਾਵੇਗਾ। ਦੇਸ਼ ਦੇ ਜਵਾਨਾਂ ਦੀ ਅਜਿਹੀ ਭਰਤੀ ਮੁਹਿੰਮ ਸ਼ੁਰੂ ਹੋਵੇਗੀ ਜਿਸ ਤਹਿਤ ਪੈਨਸ਼ਨ, ਬੀਮਾ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਦਾ ਏਜੰਡਾ ਸੰਵਿਧਾਨ ਨੂੰ ਖ਼ਤਮ ਕਰਕੇ ਆਪਣੀ ਮਰਜ਼ੀ ਦਾ ਕਾਨੂੰਨ ਲਿਆਉਣਾ ਅਤੇ ਲੋਕਤੰਤਰ ਢਾਂਚੇ ਨੂੰ ਲੀਰੋ-ਲੀਰ ਕਰਕੇ ਤਾਨਾਸ਼ਾਹੀ ਰਾਜ ਦਾ ਮੁੱਢ ਬੰਨ੍ਹਣਾ ਹੈ। ਸ੍ਰੀ ਬਾਜਵਾ ਨੇ ਦਾਅਵਾ ਕੀਤਾ ਕਿ ਕਾਂਗਰਸ ਪੂਰੀ ਤਰ੍ਹਾਂ ਇੱਕਜੁਟਤਾ ਨਾਲ ਲੋਕ ਸਭਾ ਚੋਣਾਂ ਲੜ ਰਹੀ ਹੈ। ਜਿਹੜੀਆਂ ਪਾਰਟੀਆਂ ਕੋਲ ਸੂਬੇ ਜਾਂ ਦੇਸ਼ ਦੇ ਲੋਕਾਂ ਦੇ ਭਵਿੱਖ ਲਈ ਕੋਈ ਯੋਜਨਾ ਨਾ ਹੋਵੇ ਉਨ੍ਹਾਂ ਨੂੰ ਨਕਾਰਨ ਦਾ ਲੋਕ ਪੱਕਾ ਮਨ ਬਣਾਈ ਬੈਠੇ ਹਨ। ਝੂਠੇ ਲਾਰਿਆਂ ਅਤੇ ਦਾਅਵਿਆਂ ਨਾਲ ਸੱਤਾ ’ਤੇ ਕਾਬਜ਼ ਹੋਈਆਂ ਸਿਆਸੀ ਧਿਰਾਂ ਦੇ ਹੁਣ ਲੋਕ ਪੱਖੀ ਹੋਣ ਦੇ ਮੁਖੌਟੇ ਉੱਤਰ ਚੁੱਕੇ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਭਾਜਪਾ ਦੇ ਘਾਤਕ ਏਜੰਡਿਆਂ ਤੋਂ ਸੁਚੇਤ ਰਹਿਣ ਲਈ ਕਿਹਾ। ਸ੍ਰੀ ਬਾਜਵਾ ਨੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ’ਚ ਕਾਂਗਰਸ ਪਾਰਟੀ ਦੇ ਨਾਰਾਜ਼ ਚੱਲ ਰਹੇ ਟਕਸਾਲੀ ਕਾਂਗਰਸੀ ਆਗੂਆਂ ਨਾਲ ਵੀ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਕਲਾਵੇ ਵਿੱਚ ਲੈਂਦਿਆਂ ਪਾਰਟੀ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ। ਲੋਕ ਸਭਾ ਹਲਕਾ ਫਰੀਦਕੋਟ ਦੀ ਕਾਂਗਰਸੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਹਾਜ਼ਰ ਸਨ।

Advertisement

Advertisement