For the best experience, open
https://m.punjabitribuneonline.com
on your mobile browser.
Advertisement

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ 2 ਸਤੰਬਰ ਤੋਂ ਹੋਵੇਗੀ ਸ਼ੁਰੂ

07:52 AM Aug 28, 2024 IST
ਭਾਜਪਾ ਦੀ ਮੈਂਬਰਸ਼ਿਪ ਮੁਹਿੰਮ 2 ਸਤੰਬਰ ਤੋਂ ਹੋਵੇਗੀ ਸ਼ੁਰੂ
Advertisement

ਨਵੀਂ ਦਿੱਲੀ, 27 ਅਗਸਤ
ਭਾਜਪਾ ਦੋ ਸਤੰਬਰ ਤੋਂ ਆਪਣੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰੇਗੀ ਅਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੈਂਬਰਸ਼ਿਪ ਨਵਿਆਉਣਗੇ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਮੈਂਬਰਸ਼ਿਪ ਮੁਹਿੰਮ ਦੇ ਮੁਖੀ ਵਿਨੋਦ ਤਾਵੜੇ ਨੇ ਲੋਕਾਂ ਨੂੰ ਵੱਡੇ ਪੱਧਰ ’ਤੇ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਜ਼ਬੂਤ ਭਾਜਪਾ ਨਾਲ ਹੀ ‘ਵਿਕਸਿਤ ਭਾਰਤ’ ਦਾ ਨਿਰਮਾਣ ਹੋਵੇਗਾ। ਤਾਵੜੇ ਨੇ ਪੱਤਰਕਾਰਾਂ ਨੂੰ ਕਿਹਾ ਕਿ ਕੇਂਦਰੀ ਮੰਤਰੀਆਂ, ਮੁੱਖ ਮੰਤਰੀਆਂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਇਸ ਮੁਹਿੰਮ ਦੀ ਅਗਵਾਈ ਲਈ ਤਿਆਰ ਕੀਤਾ ਜਾਵੇਗਾ ਅਤੇ ਉਹ ਦੇਸ਼ ਦੇ ਵੱਖ ਵੱਖ ਹਿੱਸਿਆਂ ਦਾ ਦੌਰਾ ਕਰਨਗੇ। ਉਨ੍ਹਾਂ ਦੱਸਿਆ, ‘ਮੈਂਬਰਸ਼ਿਪ ਮੁਹਿੰਮ ਦਾ ਪਹਿਲਾ ਗੇੜ 25 ਸਤੰਬਰ ਤੱਕ ਚੱਲੇਗਾ ਅਤੇ ਫਿਰ ਇੱਕ ਅਕਤੂਬਰ ਨੂੰ ਦੂਜੇ ਗੇੜ ਦੀ ਸ਼ੁਰੂਆਤ ਤੋਂ ਪਹਿਲਾਂ ਅਭਿਆਸ ਦੀ ਸਮੀਖਿਆ ਕੀਤੀ ਜਾਵੇਗੀ। ਇਹ ਮੁਹਿੰਮ 15 ਅਕਤੂਬਰ ਤੱਕ ਜਾਰੀ ਰਹੇਗੀ।’ -ਪੀਟੀਆਈ

Advertisement
Advertisement
Author Image

joginder kumar

View all posts

Advertisement