For the best experience, open
https://m.punjabitribuneonline.com
on your mobile browser.
Advertisement

ਪਿੰਡਾਂ ਵਿੱਚ ਭਾਜਪਾ ਦੀ ‘ਐਂਟਰੀ ਨਹੀਂ’ ਦੇ ਪੋਸਟਰ ਲੱਗੇ: ਡਾ. ਸੁਸ਼ੀਲ ਗੁਪਤਾ

09:00 AM Apr 03, 2024 IST
ਪਿੰਡਾਂ ਵਿੱਚ ਭਾਜਪਾ ਦੀ ‘ਐਂਟਰੀ ਨਹੀਂ’ ਦੇ ਪੋਸਟਰ ਲੱਗੇ  ਡਾ  ਸੁਸ਼ੀਲ ਗੁਪਤਾ
ਕੁਰੂਕਸ਼ੇਤਰ ਲੋਕ ਸਭਾ ਹਲਕੇ ਵਿਚ ਜਨ ਸਭਾ ਨੂੰ ਸੰਬੋਧਨ ਕਰਦੇ ਇੰਡੀਆ ਗੱਠਜੋੜ ਦੇ ਉਮੀਦਵਾਰ ਡਾ. ਸੁਸ਼ੀਲ ਗੁਪਤਾ।
Advertisement

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 2 ਅਪਰੈਲ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ਇੰਡੀਆ ਗੱਠਜੋੜ ਦੇ ਉਮੀਦਵਾਰ ਡਾ. ਸੁਸ਼ੀਲ ਗੁਪਤਾ ਨੇ ਆਪਣੀ ਚੋਣ ਮੁਹਿਮ ਦੌਰਾਨ ਹਲਕੇ ਦੇ ਪਿੰਡਾਂ ਵਿਚ ਕਈ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਈ ਬਜ਼ੁਰਗਾਂ ਤੋਂ ਅਸ਼ੀਰਵਾਦ ਲਿਆ ਤੇ ਇੰਡੀਆ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਗੁਪਤਾ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਹ ਕਈ ਪਿੰਡਾਂ ਵਿੱਚ ਗਏ, ਜਿੱਥੇ ਲੋਕਾਂ ਵਿੱਚ ਭਾਜਪਾ ਖ਼ਿਲਾਫ਼ ਰੋਸ ਦੇਖਣ ਨੂੰ ਮਿਲ ਰਿਹਾ ਹੈ। ਉਨਾਂ ਕਿਹਾ ਕਿ ਕੁਝ ਲੋਕਾਂ ਨੇ ਤਾਂ ਪੋਸਟਰ ਲਾਏ ਹੋਏ ਹਨ ਕਿ ਇਸ ਪਿੰਡ ਵਿੱਚ ਭਾਜਪਾ ਵਾਲਿਆਂ ਦੀ ਐਂਟਰੀ ਨਹੀਂ। ਇਸ ਮਾਹੌਲ ਨੂੰ ਦੇਖਦੇ ਹੋਏ ਭਾਜਪਾ ਨੇਤਾ ਟਿਕਟ ਲੈਣ ਨੂੰ ਤਿਆਰ ਨਹੀਂ ਕਿਉਂਕਿ ਉਹ ਜਾਣਦੇ ਹਨ ਕਿ ਜੇ ਭਾਜਪਾ ਦੀ ਟਿਕਟ ਲਈ ਤਾਂ ਉਨ੍ਹਾਂ ਪਿੰਡਾਂ ਵਿਚ ਵੜਨਾ ਮੁਸ਼ਕਲ ਹੋ ਜਾਵੇਗਾ। ਇਸੇ ਕਾਰਨ ਭਾਜਪਾ ਪੈਰਾਸ਼ੂਟ ਵਾਲੇ ਉਮੀਦਵਾਰ ਉਤਾਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਸਾਹਮਣੇ ਭਾਜਪਾ ਦਾ ਦੋਗਲਾ ਚਿਹਰਾ ਬੇਨਕਾਬ ਹੋ ਚੁੱਕਿਆ ਹੈ। ਉਨ੍ਹ ਕਿਹਾ ਕਿ ਜੇ ਅੱਜ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਪਾਰੀਆਂ ਦੀ ਸੁਰੱਖਿਆ ਕੀਤੀ ਹੁੰਦੀ ਤਾਂ ਉਸ ਨੂੰ ਵੋਟਾਂ ਲਈ ਕਰਨਾਲ ਵਿੱਚ ਝੋਲੀ ਨਾ ਅੱਡਣੀ ਪੈਂਦੀ। ਉਨ੍ਹਾਂ ਕਿਹਾ ਕਿ ਦੇਸ਼ ਤੇ ਸੂਬੇ ਦੇ ਲੋਕ ਭਾਜਪਾ ਤੋਂ ਪੂਰਾ ਹਿਸਾਬ ਲੈਣਗੇ।

Advertisement

Advertisement
Author Image

sukhwinder singh

View all posts

Advertisement
Advertisement
×