ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਵੱਲੋਂ ਸਿਆਸੀ ਸਰਗਰਮੀਆਂ ਤੇਜ਼

07:26 AM Mar 19, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਆਗੂ। -ਫੋਟੋ: ਜੱਸ

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 18 ਮਾਰਚ
ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਅਤੇ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਭਾਜਪਾ ਆਗੂਆਂ ਨੇ ਮਾਲਵੇ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਜਿਆਣੀ ਅਤੇ ਪੰਜਾਬ ਭਾਜਪਾ ਦੇ ਸੂਬਾ ਆਗੂ ਅਨਿੱਲ ਸਰੀਨ ਨੇ ਅੱਜ ਇੱਥੇ ਪਾਰਟੀ ਦੇ ਜ਼ਿਲ੍ਹਾ ਆਗੂਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲਈ ਸਰਗਰਮੀਆਂ ਤੇਜ਼ ਕਰਨ ਲਈ ਕਿਹਾ।
ਜ਼ਿਲ੍ਹਾ ਪ੍ਰਧਾਨ ਗਗਨਦੀਪ ਸੁਖੀਜਾ ਦੇ ਘਰ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਹਲਕੇ ਦੇ ਇੰਚਾਰਜ ਗੌਰਵ ਕੱਕੜ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਤਰੱਕੀ ਅਤੇ ਵਿਕਾਸ ਦੇ ਨਾਂ ’ਤੇ ਵੋਟ ਮੰਗੇਗੀ। ਪਾਰਟੀ ਆਗੂਆਂ ਨੇ ਇਹ ਵੀ ਸੰਕੇਤ ਦਿੱਤਾ ਕਿ ਅਕਾਲੀ ਦਲ ਨਾਲ ਗਠਜੋੜ ਹੋਣ ਦੀ ਕੋਈ ਸੰਵਾਭਨਾ ਨਹੀਂ ਹੈ। ਭਾਜਪਾ ਆਗੂ ਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਅਤੇ ਜਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੁਖੀਜਾ ਨੇ ਕਿਹਾ ਕਿ ਪਾਰਟੀ ਜਲਦ ਹੀ ਲੋਕ ਸਭਾ ਚੋਣਾਂ ਲਈ ਪੰਜਾਬ ਵਾਸਤੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਜਾ ਰਹੀ ਹੈ। ਇਸੇ ਦਰਮਿਆਨ ਕੋਟਕਪੂਰਾ ਦੇ ਕਰਤਾਰ ਸਿੰਘ ਸਿੱਖਾਂਵਾਲਾ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ।

Advertisement

Advertisement
Advertisement