ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੰਗਨਾ ਰਣੌਤ ਦੇ ਬਿਆਨ ਨਾਲ ਹਰਿਆਣਾ ’ਚ ਭਾਜਪਾ ਦੀਆਂ ਮੁਸ਼ਕਲਾਂ ਵਧੀਆਂ

08:41 PM Aug 25, 2024 IST

ਆਤਿਸ਼ ਗੁਪਤਾ

Advertisement

ਚੰਡੀਗੜ੍ਹ, 25 ਅਗਸਤ

ਭਾਜਪਾ ਦੀ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਕਤਲ ਤੇ ਜਬਰ-ਜਨਾਹ ਹੋਣ ਸਬੰਧੀ ਦਿੱਤੇ ਬਿਆਨ ਨਾਲ ਸਿਆਸੀ ਪਾਰਾ ਵੱਧ ਗਿਆ ਹੈ। ਇਹ ਬਿਆਨ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਦੇਣ ਕਰਕੇ ਹਰਿਆਣਾ ਵਿੱਚ ਭਾਜਪਾ ਦੀਆਂ ਮੁਸ਼ਕਲਾਂ ਵੀ ਵੱਧ ਗਈਆਂ ਹਨ। ਹਾਲਾਂਕਿ ਕੰਗਨਾ ਦੇ ਬਿਆਨ ਤੋਂ ਬਾਅਦ ਭਾਜਪਾ ਆਗੂਆਂ ਨੇ ਚੁੱਪੀ ਸਾਧ ਲਈ ਹੈ, ਜਦੋਂਕਿ ਕਿਸਾਨ ਆਗੂਆਂ ਵੱਲੋਂ ਲਗਾਤਾਰ ਭਾਜਪਾ ਨੂੰ ਘੇਰਿਆ ਜਾ ਰਿਹਾ ਹੈ। ਦੱਸਣਾ ਬਣਦਾ ਹੈ ਕਿ ਕੰਗਨਾ ਨੇ ਇਕ ਅਖਬਾਰ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ ਸੀ ਕਿ ਕਿਸਾਨੀ ਅੰਦੋਲਨ ਦੌਰਾਨ ਦਿੱਲੀ ਹੱਦ ’ਤੇ ਜਬਰ-ਜਨਾਹ ਤੇ ਕਤਲ ਹੋਏ ਸਨ, ਜੇ ਉਸ ਵੇਲੇ ਕੇਂਦਰ ਵਿਚ ਭਾਜਪਾ ਦੀ ਸਰਕਾਰ ਨਾ ਹੁੰਦੀ ਤਾਂ ਹਾਲਾਤ ਬੰਗਲਾਦੇਸ਼ ਵਰਗੇ ਹੋਣੇ ਸਨ। ਜ਼ਿਕਰਯੋਗ ਹੈ ਕਿ ਕੰਗਨਾ ਨੇ ਕਿਸਾਨੀ ਅੰਦੋਲਨ ਸਮੇਂ ਵੀ ਕਈ ਵਾਰ ਕਿਸਾਨਾਂ ਬਾਰੇ ਵਿਵਾਦਿਤ ਬਿਆਨ ਦਿੱਤੇ ਸਨ। ਉਸ ਨੇ ਹੁਣ ਮੁੜ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨੀ ਸਬੰਧੀ ਬਿਆਨ ਦਿੱਤਾ ਹੈ ਜਿਸ ਨਾਲ ਭਾਜਪਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕਿਸਾਨੀ ਅੰਦੋਲਨ ਸਮੇਂ ਸਮੁੱਚੇ ਦੇਸ਼ ਤੋਂ ਕਿਸਾਨਾਂ ਨੇ ਦਿੱਲੀ ਧਰਨੇ ਵਿਚ ਸ਼ਮੂਲੀਅਤ ਕੀਤੀ ਸੀ ਪਰ ਉਸ ਅੰਦੋਲਨ ਦੀ ਅਗਵਾਈ ਪੰਜਾਬ ਤੇ ਹਰਿਆਣਾ ਨੇ ਕੀਤੀ ਸੀ। ਇਸ ਕਰਕੇ ਹਰਿਆਣਾ ਦੇ ਕਿਸਾਨਾਂ ਵਿੱਚ ਕੰਗਨਾ ਦੇ ਬਿਆਨ ਨੂੰ ਲੈ ਕੇ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ।

Advertisement

Advertisement
Advertisement