For the best experience, open
https://m.punjabitribuneonline.com
on your mobile browser.
Advertisement

ਜਾਖੜ ਤੋਂ ਬਗ਼ੈਰ ਹੋਈ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ

07:02 AM Nov 26, 2024 IST
ਜਾਖੜ ਤੋਂ ਬਗ਼ੈਰ ਹੋਈ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ
ਜਲੰਧਰ ਵਿੱਚ ਭਾਜਪਾ ਦੀ ਮੀਟਿੰਗ ਦੌਰਾਨ ਮੌਜੂਦ ਪਾਰਟੀ ਦੇ ਸੀਨੀਅਰ ਆਗੂ। -ਫੋਟੋ: ਮਲਕੀਅਤ ਸਿੰਘ
Advertisement

ਹਤਿੰਦਰ ਮਹਿਤਾ
ਜਲੰਧਰ, 25 ਨਵੰਬਰ
ਇੱਥੇ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਹੋਈ। ਮੀਟਿੰਗ ’ਚ ਪੰਜਾਬ ਭਰ ਤੋਂ ਕਈ ਸੀਨੀਅਰ ਆਗੂ ਸ਼ਾਮਲ ਹੋਏ ਪਰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਹੀਂ ਪਹੁੰਚੇ। ਮੀਟਿੰਗ ਦੀ ਕਾਰਵਾਈ ਸੂਬਾ ਪ੍ਰਧਾਨ ਤੋਂ ਬਗੈਰ ਹੀ ਚੱਲੀ। ਜ਼ਿਕਰਯੋਗ ਹੈ ਕਿ ਕੁਝ ਦਿਨਾਂ ਤੋਂ ਪੰਜਾਬ ਪ੍ਰਧਾਨ ਅਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਿਚਾਲੇ ਚੱਲ ਰਹੀ ਖਿੱਚੋਤਾਣ ਦਰਮਿਆਨ ਅੱਜ ਦੀ ਮੀਟਿੰਗ ਜਾਖੜ ਤੋਂ ਬਿਨਾਂ ਹੋਈ, ਜਿਸ ’ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।
ਮੀਟਿੰਗ ’ਚ ਮੁੱਖ ਤੌਰ ’ਤੇ ਅਗਲੇ ਦਿਨਾਂ ’ਚ 30 ਲੱਖ ਤੋਂ ਵੱਧ ਲੋਕਾਂ ਨੂੰ ਭਾਜਪਾ ਨਾਲ ਜੋੜਨ ਦਾ ਟੀਚਾ ਰੱਖਿਆ ਗਿਆ। ਇਸ ਮੁਹਿੰਮ ਦੀ ਨਿਗਰਾਨੀ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਕਰਨਗੇ। ਦਰਅਸਲ ਭਾਜਪਾ ਵੱਲੋਂ ਮੈਂਬਰਸ਼ਿਪ ਮੁਹਿੰਮ ਚਲਾਈ ਗਈ ਸੀ, ਜਿਸ ਸਬੰਧੀ ਮੀਟਿੰਗ ਵਿੱਚ ਆਗੂਆਂ ਵੱਲੋਂ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ, ਮਨਪ੍ਰੀਤ ਬਾਦਲ, ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ, ਅਮਿਤ ਭਾਟੀਆ, ਤਰੁਣ ਚੁੱਘ, ਵਿਜੇ ਸਾਂਪਲਾ, ਕੇਡੀ ਭੰਡਾਰੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਤਨੀ ਪ੍ਰਨੀਤ ਕੌਰ, ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸਮੇਤ ਕਈ ਵੱਡੇ ਆਗੂ ਮੌਜੂਦ ਸਨ।
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਜਲੰਧਰ ਤੋਂ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੂੰ ਭਲਕੇ ਤੋਂ 6 ਦਸੰਬਰ ਤੱਕ ਮੁੜ ਸ਼ੁਰੂ ਕੀਤੀ ਜਾਣ ਵਾਲੀ ਮੈਂਬਰਸ਼ਿਪ ਮੁਹਿੰਮ ਦਾ ਇੰਚਾਰਜ ਬਣਾਇਆ ਗਿਆ ਹੈ ਜਿਸ ਤਹਿਤ ਪਾਰਟੀ ਦਾ ਟੀਚਾ 30 ਲੱਖ ਲੋਕਾਂ ਨੂੰ ਭਾਜਪਾ ਨਾਲ ਜੋੜਨਾ ਹੈ। ਚੁੱਘ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ 6 ਦਸੰਬਰ ਨੂੰ ਦਿੱਲੀ ਜਾਣ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਧਰਨਾ ਦੇਣਾ ਚਾਹੀਦਾ ਹੈ। ਕਾਂਗਰਸ ’ਤੇ ਨਿਸ਼ਾਨਾ ਲਾਉਂਦੇ ਹੋਏ ਚੁੱਘ ਨੇ ਕਿਹਾ ਕਿ ਪਾਰਟੀ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਸਿੱਖਾਂ ਦੇ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦਾ ਕਾਂਗਰਸ ਨਾਲ ਕੀ ਸਬੰਧ ਹੈ।

Advertisement

ਨਗਰ ਨਿਗਮ ਚੋਣਾਂ ਬਾਰੇ ਵਿਚਾਰ-ਚਰਚਾ

ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਡਿਊਟੀਆਂ ਲਗਾਉਣ ਸਬੰਧੀ ਇੱਕ ਹੋਰ ਮੀਟਿੰਗ ਕੀਤੀ ਗਈ। ਹਾਲਾਂਕਿ ਸੂਚੀ ਨੂੰ ਅੰਤਿਮ ਰੂਪ ਦਿੱਤਾ ਜਾਣਾ ਬਾਕੀ ਹੈ, ਪਰ ਲੁਧਿਆਣਾ ਵਿੱਚ ਨਿਗਮ ਚੋਣਾਂ ਦੇ ਇੰਚਾਰਜ ਵਜੋਂ ਅਵਿਨਾਸ਼ ਰਾਏ ਖੰਨਾ, ਜਲੰਧਰ ਲਈ ਅਸ਼ਵਨੀ ਸ਼ਰਮਾ ਅਤੇ ਅੰਮ੍ਰਿਤਸਰ ਲਈ ਸ਼ਵੇਤ ਮਲਿਕ ਅਤੇ ਅਸ਼ਵਨੀ ਸੇਖੜੀ ਦੇ ਨਾਵਾਂ ’ਤੇ ਚਰਚਾ ਕੀਤੀ ਗਈ।

Advertisement

Advertisement
Author Image

joginder kumar

View all posts

Advertisement