ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਯਕੀਨੀ: ਕਲਸਾਣਾ
08:43 AM Oct 02, 2024 IST
Advertisement
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 1 ਅਕਤੂਬਰ
ਸ਼ਾਹਬਾਦ ਹਲਕੇ ਤੋਂ ਭਾਜਪਾ ਉਮੀਦਵਾਰ ਸੁਭਾਸ਼ ਕਲਸਾਣਾ ਨੇ ਕਿਹਾ ਕਿ ਲੋਕ ਧਰਮ ਅਤੇ ਜਾਤ ਤੋਂ ਪਾਸੇ ਹੋ ਕੇ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਉਨ੍ਹਾਂਦੀ ਵੱਡੇ ਫਰਕ ਨਾਲ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਤਰਜ਼ ’ਤੇ ਸੂਬੇ ਵਿੱਚ ਵੀ ਭਾਜਪਾ ਦੀ ਤੀਜੀ ਵਾਰ ਸਰਕਾਰ ਬਣੇਗੀ। ਕਲਸਾਣਾ ਅੱਜ ਲਾਡਵਾ ਰੋਡ ’ਤੇ ਸਥਿਤ ਪਾਰਟੀ ਦਫਤਰ ਵਿੱਚ ਪੱਤਰਕਾਰਾਂ ਨਾਲ ਰੁਬਰੂ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਹ ਪਿੰਡਾ ਵਿੱਚ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ ਬਾਰੇ ਜਾਣੂ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਾਹਬਾਦ ਵਿਧਾਨ ਸਭਾ ਖੇਤਰ ਦੀਆਂ ਸਾਰੀਆ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਏਗਾ। ਹਰਿਆਣਾ ਦਾ ਇਤਿਹਾਸ ਹੈ ਕਿ ਜਿਸ ਪਾਰਟੀ ਦੀ ਸਰਕਾਰ ਕੇਂਦਰ ਵਿਚ ਹੁੰਦੀ ਹੈ, ਉਸੇ ਪਾਰਟੀ ਦੀ ਸਰਕਾਰ ਸੂਬੇ ਵਿਚ ਬਣਦੀ ਹੈ।
Advertisement
Advertisement
Advertisement