For the best experience, open
https://m.punjabitribuneonline.com
on your mobile browser.
Advertisement

ਬੀਕੇਯੂ ਉਗਰਾਹਾਂ ਮਲਸੀਆਂ ਦਾ ਚੋਣ ਇਜਲਾਸ

09:02 AM Apr 15, 2024 IST
ਬੀਕੇਯੂ ਉਗਰਾਹਾਂ ਮਲਸੀਆਂ ਦਾ ਚੋਣ ਇਜਲਾਸ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਸ਼ਾਹਕੋਟ, 14 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇਕਾਈ ਮਲਸੀਆਂ ਦੇ ਚੋਣ ਇਜਲਾਸ ਵਿਚ ਸਰਬਸੰਮਤੀ ਨਾਲ ਚੁਣੀ ਗਈ ਕਮੇਟੀ ਵਿਚ ਮਨਜੀਤ ਸਿੰਘ ਸਾਬੀ ਪ੍ਰਧਾਨ, ਬਲਵਿੰਦਰ ਸਿੰਘ, ਕਸ਼ਮੀਰ ਸਿੰਘ ਤੇ ਨਿਰਮਲ ਸਿੰਘ ਢਿੱਲੋਂ ਮੀਤ ਪ੍ਰਧਾਨ, ਗੁਰਮੁਖ ਸਿੰਘ ਸਿੱਧੂ ਸਕੱਤਰ, ਕਾਲਾ ਹੁੰਦਲ ਤੇ ਜੋਬਨਪ੍ਰੀਤ ਸਿੰਘ ਨੂੰ ਸਹਾਇਕ ਸਕੱਤਰ, ਅਮਰਜੀਤ ਬੱਗਾ ਨੂੰ ਵਿੱਤ ਸਕੱਤਰ, ਗੁਰਪਾਲ ਸਿੰਘ ਤੇ ਪਰਮਜੀਤ ਸਿੰਘ ਨੂੰ ਸਹਾਇਕ ਵਿੱਤ ਸਕੱਤਰ, ਮਨਜੀਤ ਸਿੰਘ ਪ੍ਰਬੰਧਕੀ ਸਕੱਤਰ, ਮਨਜਿੰਦਰ ਸਿੰਘ ਪ੍ਰੈੱਸ ਸਕੱਤਰ ਅਤੇ ਨਿਰਮਲ ਸਿੰਘ ਸਹਾਇਕ ਪ੍ਰੈੱਸ ਸਕੱਤਰ ਚੁਣੇ ਗਏ।
ਇਜਲਾਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਬੱਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਨਾ ਕੀਤੇ ਜਾਣ ਕਾਰਨ ਇਨ੍ਹਾਂ ਦਾ ਕਿਸਾਨ ਵਿਰੋਧੀ ਚੇਹਰਾ ਸ਼ਾਹਮਣੇ ਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਵੋਟਾਂ ਦੇ ਰਾਮ ਰੌਲੇ ਵਿੱਚ ਪੈਣ ਦੀ ਥਾਂ ਕਿਸਾਨ ਲਹਿਰ ਨੂੰ ਮਜ਼ਬੂਤ ਕਰਨ ਲਈ ਤਾਣ ਲਗਾਉਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਚਾਹਲ, ਪ੍ਰੈਸ ਸਕੱਤਰ ਮਨਜੀਤ ਸਿੰਘ ਮਲਸੀਆਂ, ਵਿੱਤ ਸਕੱਤਰ ਜਸਪਾਲ ਸਿੰਘ ਅਤੇ ਗੁਰਦੇਵ ਸਿੰਘ ਨੇ ਵੀ ਵਿਚਾਰ ਸਾਂਝੇ ਕੀਤੇ।

Advertisement

Advertisement
Author Image

Advertisement
Advertisement
×