For the best experience, open
https://m.punjabitribuneonline.com
on your mobile browser.
Advertisement

ਕੁਦਰਤੀ ਕਹਿਰ ਦੇ ਮੁਆਵਜ਼ੇ ਲਈ ਬੀਕੇਯੂ ਉਗਰਾਹਾਂ ਧਰਨੇ ’ਤੇ ਡਟੀ

10:40 AM Apr 08, 2024 IST
ਕੁਦਰਤੀ ਕਹਿਰ ਦੇ ਮੁਆਵਜ਼ੇ ਲਈ ਬੀਕੇਯੂ ਉਗਰਾਹਾਂ ਧਰਨੇ ’ਤੇ ਡਟੀ
ਬਠਿੰਡਾ ’ਚ ਧਰਨੇ ’ਤੇ ਬੈਠੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਵਰਕਰ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਸ਼ਗਨ ਕਟਾਰੀਆ
ਬਠਿੰਡਾ, 7 ਅਪਰੈਲ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਆਪਣੀਆਂ ਮੰਗਾਂ ਸਬੰਧੀ ਇੱਥੇ ਮਿਨੀ ਸਕੱਤਰੇਤ ਦੇ ਬਾਹਰ ਚੱਲ ਰਿਹਾ ਬੇਮਿਆਦੀ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਬਦਲਾਅ ਦਾ ਨਾਅਰੇ ਨਾਲ ਆਈ ‘ਆਪ’ ਸਰਕਾਰ ਤੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਗੱਲ ਅਣਸੁਣੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੇਮਿਆਦੀ ਧਰਨਾ ਗੜਿਆਂ ਤੇ ਤੂਫ਼ਾਨ ਨਾਲ ਹੋਏ ਨੁਕਸਾਨ, ਬਿਮਾਰੀ ਕਾਰਨ ਪਸ਼ੂਆਂ ਦੇ ਨੁਕਸਾਨ, ਗੈਸ ਪਾਈਪਲਾਈਨ ਦੇ ਮੁਆਵਜ਼ੇ ਅਤੇ ਹੋਰ ਮੰਗਾਂ ਲਈ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ, ਜਗਦੇਵ ਸਿੰਘ ਜੋਗੇਵਾਲਾ ਅਤੇ ਮਾਲਣ ਕੌਰ ਕੋਠਾ ਗੁਰੂ ਨੇ ਕਿਹਾ ਕਿ ਮੰਗਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਮੀਤ ਹੇਅਰ ਦੇ ਧਿਆਨ ’ਚ ਲਿਆਂਦੀਆਂ ਜਾ ਚੁੱਕੀਆਂ ਹਨ ਪਰ ਸਰਕਾਰ ਨੇ ਚੁੱਪ ਧਾਰੀ ਹੋਈ ਹੈ। ਉਨ੍ਹਾਂ ਅਲਟੀਮੇਟਮ ਦਿੱਤਾ ਕਿ ਮੰਗਾਂ ਤੋਂ ਟਾਲਾ ਵੱਟਣ ਦਾ ਖਮਿਆਜ਼ਾ ‘ਆਪ’ ਨੂੰ ਪਿੰਡਾਂ ਦੀਆਂ ਸੱਥਾਂ ਵਿੱਚ ਭੁਗਤਣਾ ਪਵੇਗਾ।
ਬਲਾਕ ਸੰਗਤ ਦੇ ਪ੍ਰਧਾਨ ਕੁਲਵੰਤ ਸ਼ਰਮਾ ਰਾਏ ਕੇ ਕਲਾਂ ਨੇ ਕਿਹਾ ਕਿ ਨਹਿਰੀ ਪਾਣੀ ਦੀ ਟੇਲਾਂ ’ਤੇ ਵੱਡੀ ਸਮੱਸਿਆ ਹੈ, ਜੋ ਹੱਲ ਨਹੀਂ ਕੀਤੀ ਜਾ ਰਹੀ। ਆਗੂਆਂ ਨੇ ਕਿਹਾ ਕਿ ਜੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸਰਕਾਰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰ ਲਈ ਤਿਆਰ ਰਹੇ।
ਇਸ ਮੌਕੇ ਮੰਚ ਸੰਚਾਲਨ ਗੁਲਾਬ ਸਿੰਘ ਜਿਉਂਦ ਨੇ ਕੀਤਾ। ਲੋਕ-ਪੱਖੀ ਗੀਤਕਾਰ ਹਰਬੰਸ ਘਣੀਆਂ ਤੇ ਨਿਰਮਲ ਸਿਵੀਆਂ ਨੇ ਗੀਤ ਗਾਏ।

Advertisement

Advertisement
Author Image

Advertisement
Advertisement
×