ਬੀਕੇਯੂ ਉਗਰਾਹਾਂ ਦੇ ਅਹੁਦੇਦਾਰ ਚੁਣੇ
08:47 AM Nov 29, 2024 IST
Advertisement
ਪੱਤਰ ਪ੍ਰੇਰਕ
ਭਵਾਨੀਗੜ੍ਹ, 28 ਨਵੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਅਤੇ ਬਲਾਕ ਖਜ਼ਾਨਚੀ ਬਲਵਿੰਦਰ ਸਿੰਘ ਘਨੌੜ ਦੀ ਨਿਗਰਾਨੀ ਹੇਠ ਨੇੜਲੇ ਪਿੰਡ ਅਕਬਰਪੁਰ ਵਿੱਚ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਪਿੰਡ ਇਕਾਈ ਦੀ ਚੋਣ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਲੜਨ ਲਈ ਯੂਨੀਅਨ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਵਿੱਚ ਸਰਬਸੰਮਤੀ ਨਾਲ ਇਕਾਈ ਪ੍ਰਧਾਨ ਪਰਮਜੀਤ ਸਿੰਘ, ਜਰਨਲ ਸਕੱਤਰ ਮਨਜੀਤ ਸਿੰਘ, ਖਜ਼ਾਨਚੀ ਉਂਕਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਮੀਤ ਪ੍ਰਧਾਨ ਜਗਪਾਲ ਸਿੰਘ, ਪ੍ਰੈਸ ਸਕੱਤਰ ਮਨਜੀਤ ਸਿੰਘ, ਨਰਿੰਦਰ ਸਿੰਘ, ਦਲੇਰ ਸਿੰਘ ਅਤੇ ਹੋਰ ਮੈਂਬਰ ਚੁਣੇ ਗਏ।
Advertisement
Advertisement
Advertisement