For the best experience, open
https://m.punjabitribuneonline.com
on your mobile browser.
Advertisement

ਬੀਕੇਯੂ ਡਕੌਂਦਾ (ਧਨੇਰ) ਵੱਲੋਂ ਭਾਜਪਾ ਦੇ ਵਿਰੋਧ ਦਾ ਐਲਾਨ

11:07 AM Apr 21, 2024 IST
ਬੀਕੇਯੂ ਡਕੌਂਦਾ  ਧਨੇਰ  ਵੱਲੋਂ ਭਾਜਪਾ ਦੇ ਵਿਰੋਧ ਦਾ ਐਲਾਨ
ਪਿੰਡ ਲਹਿਰਾ ਮੁਹੱਬਤ ਵਿੱਚ ਫਲੈਕਸ ਲਗਾਉਣ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement

ਪਵਨ ਗੋਇਲ
ਭੁੱਚੋ ਮੰਡੀ, 20 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਨੇ ਭਾਜਪਾ ਆਗੂਆਂ ਦੇ ਵਿਰੋਧ ਦਾ ਐਲਾਨ ਕਰਦਿਆਂ ਲਹਿਰਾ ਬੇਗਾ ਅਤੇ ਲਹਿਰਾ ਮੁਹੱਬਤ ਵਿੱਚ 11 ਕਿਸਾਨੀ ਮੰਗਾਂ ਵਾਲੇ ਫਲੈਕਸ ਲਗਾ ਦਿੱਤੇ ਹਨ। ਇਸ ਦੀ ਅਗਵਾਈ ਕਰ ਰਹੇ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਪਿੰਡਾਂ ਵਿੱਚ ਵੋਟਾਂ ਮੰਗਣ ਆਏ ਭਾਜਪਾ ਆਗੂਆਂ ਤੋਂ ਮੋਦੀ ਸਰਕਾਰ ਵੱਲੋਂ ਕਿਸਾਨੀ ਮੰਗਾਂ ਲਾਗੂ ਨਾ ਕੀਤੇ ਜਾਣ ਸਬੰਧੀ ਸਵਾਲ ਪੁੱਛੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨ ਭਾਈਚਾਰਾ ਗੰਭੀਰ ਆਰਥਿਕ ਸੰਕਟ ਝੱਲ ਰਿਹਾ ਹੈ। ਪਰ ਸਰਕਾਰਾਂ ਦੇਸ਼ ਦੀ ਪੂੰਜੀ ਦਾ ਵੱਡਾ ਹਿੱਸਾ ਕਾਰਪੋਰੇਟ ਘਰਾਣਿਆਂ ਨੂੰ ਲੁਟਾਉਣ ਦੇ ਰਾਹ ਪਈਆਂ ਹੋਈਆਂ ਹਨ। ਹੱਕ ਮੰਗਦੇ ਕਿਸਾਨਾਂ ਨੂੰ ਰਾਜਧਾਨੀ ਦਿੱਲੀ ਨਹੀਂ ਜਾਣ ਦਿੱਤਾ ਜਾ ਰਿਹਾ। ਕਿਸਾਨਾਂ ’ਤੇ ਅੱਥਰੂ ਗੈਸ ਅਤੇ ਗੋਲੀਆਂ ਚਲਾ ਕੇ ਸ਼ੁਭਕਰਨ ਸਿੰਘ ਬੱਲ੍ਹੋ ਵਰਗੇ ਨੌਜਵਾਨ ਕਿਸਾਨਾਂ ਨੂੰ ਸ਼ਹੀਦ ਕਰ ਦਿੱਤਾ ਗਿਆ।
ਇਸ ਮੌਕੇ ਬਲਾਕ ਨਥਾਣਾ ਦੇ ਪ੍ਰਧਾਨ ਪਾਲਾ ਸਿੰਘ, ਸਕੱਤਰ ਜਗਦੇਵ ਸਿੰਘ, ਮੀਤ ਪ੍ਰਧਾਨ ਪਾਲੀ, ਸੁਖਚਰਨ ਸਿੰਘ, ਛੱਤਾ ਸਿੰਘ, ਗੁਲਾਬ ਸਿੰਘ, ਬਹਾਦਰ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×