ਬੀਕੇਯੂ ਏਕਤਾ ਆਜ਼ਾਦ ਨੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ
07:07 AM Jan 12, 2025 IST
ਪਾਤੜਾਂ: ਬੀਕੇਯੂ ਏਕਤਾ ਆਜ਼ਾਦ ਵੱਲੋਂ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ’ਤੇ ਕੇਂਦਰ ਸਰਕਾਰ ਦੀ ਮਤੋਲੀ, ਸਧਾਰਨਪੁਰ, ਦਫ਼ਤਰੀ ਵਾਲਾ, ਬੂਰੜ, ਭੂਤਗੜ੍ਹ, ਨਿਆਲ, ਬਰਾਸ, ਤੰਬੂ ਵਾਲਾ ਆਦਿ ਪਿੰਡਾਂ ਵਿੱਚ ਅਰਥੀਆਂ ਫੂਕਦਿਆਂ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਯਾਦਵਿੰਦਰ ਸਿੰਘ ਬੁਰੜ ਨੇ ਕਿਹਾ ਕਿ ਜੇ ਕਿਸਾਨ ਆਗੂ ਡੱਲੇਵਾਲ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਜ਼ਿਮੇਵਾਰ ਕੇਂਦਰ ਅਤੇ ਪੰਜਾਬ ਸਰਕਾਰ ਹੋਵੇਗੀ। -ਪੱਤਰ ਪ੍ਰੇਰਕ
Advertisement
Advertisement