ਬੀਕੇਯੂ ਏਕਤਾ (ਸਿੱਧੂਪੁਰ) ਵੱਲੋਂ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ
10:41 AM Jan 08, 2025 IST
ਜਗਜੀਤ ਕੁਮਾਰ
ਖਮਾਣੋਂ, 7 ਜਨਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮਹੀਨਾਵਾਰ ਮੀਟਿੰਗ ਦਾਣਾ ਮੰਡੀ ਖਮਾਣੋਂ ਵਿੱਚ ਹੋਈ। ਇਸ ਬਾਰੇ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਉੱਤਮ ਸਿੰਘ ਸੇਖੋਂ ਨੇ ਦੱਸਿਆ ਕਿ ਖਨੌਰੀ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਵਿਰੋਧ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਲਈ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ 10 ਜਨਵਰੀ ਨੂੰ ਦੇਸ਼ ਭਰ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕਣਗੇ। ਉਨ੍ਹਾਂ ਕਿਸਾਨਾਂ ਨੂੰ ਖਨੌਰੀ ਸਰਹੱਦ ’ਤੇ ਚੱਲ ਰਹੇ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਆਗੂਆਂ ਨੇ ਦੱਸਿਆ ਕਿ ਇਸ ਸੱਦੇ ਤਹਿਤ 10 ਜਨਵਰੀ ਨੂੰ ਖਮਾਣੋਂ ਵਿੱਚ ਬਲਾਕ ਪੱਧਰੀ ਵਿਰੋਧ ਤਹਿਤ ਪੁਤਲੇ ਫੂਕੇ ਜਾਣਗੇ। ਇਸ ਮੌਕੇ ਰਣਜੀਤ ਸਿੰਘ ਬੁਰਜ, ਜਰਨੈਲ ਸਿੰਘ ਬੁਰਜ, ਪਰਮਜੀਤ ਸਿੰਘ ਬਦੇਸ਼ ਖੁਰਦ, ਦਰਸ਼ਨ ਸਿੰਘ ਰਾਣਵਾਂ, ਗੁਰਨਾਮ ਸਿੰਘ ਖਮਾਣੋਂ, ਲਖਵੀਰ ਸਿੰਘ ਲਖਣਪੁਰ, ਬੂਟਾ ਸਿੰਘ ਜਟਾਣਾ ਉੱਚਾ ਤੋਂ ਇਲਾਵਾ ਹੋਰ ਕਿਸਾਨ ਹਾਜ਼ਰ ਸਨ।
Advertisement
Advertisement