ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਕੇਯੂ (ਏਕਤਾ-ਉਗਰਾਹਾਂ) ਦਾ ਜਥਾ ਧਰਨੇ ਲਈ ਰਵਾਨਾ

07:57 AM Sep 05, 2024 IST

ਪੱਤਰ ਪ੍ਰੇਰਕ
ਪਾਇਲ, 4 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਵਿੱਚ ਲਾਏ ਗਏ ਪੰਜ ਰੋਜ਼ਾ ਮੋਰਚੇ ਲਈ ਪਿੰਡ ਸਿਆੜ ਤੋਂ ਕਿਸਾਨਾਂ ਤੇ ਮਜ਼ਦੂਰਾਂ ਦਾ ਵੱਡਾ ਕਾਫ਼ਲਾ ਇਕਾਈ ਪ੍ਰਧਾਨ ਭਜਨ ਸਿੰਘ ਸਿਆੜ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਸਬੰਧੀ ਇਕਾਈ ਦੇ ਸਕੱਤਰ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਮੋਰਚੇ ਲਈ ਹਰ ਰੋਜ਼ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਨੌਜਵਾਨ ਅਤੇ ਔਰਤਾਂ ਪਹੁੰਚ ਰਹੀਆਂ ਹਨ ਅਤੇ ਦਿਨ-ਰਾਤ ਦੀਆਂ ਡਿਊਟੀਆਂ ਨਿਭਾਅ ਰਹੇ ਹਨ। ਆਗੂਆਂ ਨੇ ਕਿਹਾ ਕਿ ਕਿਸਾਨ-ਮਜ਼ਦੂਰ ਅਤੇ ਕੁਦਰਤ ਪੱਖੀ ਖੇਤੀ ਮੋਰਚੇ ਨੂੰ ਪਿੰਡਾਂ ਅੰਦਰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਆਗੂਆਂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੋਰਚੇ ਦੀਆਂ ਮੰਗਾਂ ਸਵੀਕਾਰ ਕਰਨ ’ਚ ਆਨਾਕਾਨੀ ਕੀਤੀ ਗਈ ਤਾਂ ਮੋਰਚਾ ਦਿੱਲੀ ਵਾਂਗ ਵੀ ਚੱਲ ਸਕਦਾ ਹੈ। ਅੱਜ ਦੇ ਜਥੇ ਵਿੱਚ ਜ਼ੋਰਾ ਸਿੰਘ, ਸਾਬਕਾ ਬਲਾਕ ਸਮਿਤੀ ਮੈਂਬਰ ਜਗਤਾਰ ਸਿੰਘ, ਹਰਭਜਨ ਸਿੰਘ, ਮਹਿੰਦਰ ਸਿੰਘ, ਬੰਤ ਸਿੰਘ, ਕਿਰਨਜੀਤ ਸਿੰਘ, ਰਾਜਿੰਦਰ ਸਿੰਘ, ਨਾਜਰ ਸਿੰਘ ਤੋਂ ਇਲਾਵਾ ਤਕਰੀਬਨ ਦੋ ਦਰਜਨ ਕਿਸਾਨ-ਮਜ਼ਦੂਰ ਚੰਡੀਗੜ੍ਹ ਵੱਲ ਰਵਾਨਾ ਹੋਏ।

Advertisement

Advertisement