ਬੀਕੇਯੂ ਲੱਖੋਵਾਲ ਵੱਲੋਂ ਕਿਸਾਨੀ ਮੁੱਦਿਆਂ ’ਤੇ ਚਰਚਾ
ਪੱਤਰ ਪ੍ਰੇਰਕ
ਮੋਰਿੰਡਾ, 1 ਸਤੰਬਰ
ਬੀਕੇਯੂ ਲੱਖੋਵਾਲ ਬਲਾਕ ਮੋਰਿੰਡਾ ਦੀ ਇਕੱਤਰਤਾ ਪਿੰਡ ਸੱਖੋ ਮਾਜਰਾ ਵਿੱਚ ਬਲਾਕ ਪ੍ਰਧਾਨ ਗੁਰਚਰਨ ਸਿੰਘ ਢੋਲਣ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ। ਜਨਰਲ ਸਕੱਤਰ ਸਰਪੰਚ ਭੁਪਿੰਦਰ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ, ਸਲਾਹਕਾਰ ਕਮੇਟੀ ਮੈਂਬਰ ਮਹਿੰਦਰ ਸਿੰਘ ਰੌਣੀ, ਜ਼ਿਲ੍ਹਾ ਮੀਤ ਪ੍ਰਧਾਨ ਕੇਹਰ ਸਿੰਘ ਅਮਰਾਲੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਦਲਜੀਤ ਸਿੰਘ ਚਲਾਕੀ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ, ਕਿਸਾਨਾਂ ਤੇ ਮਜ਼ਦੂਰਾਂ ਬਾਰੇ ਕੋਈ ਠੋਸ ਨੀਤੀ ਨਹੀਂ ਲਿਆ ਰਹੀਆਂ। ਉਨ੍ਹਾਂ ਕਿਹਾ ਕਿ ਸਰਕਾਰਾਂ ਨਾ ਕਰਜ਼ਾ ਮੁਆਫ਼ੀ ਦੀ ਕੋਈ ਯੋਜਨਾ, ਨਾ ਆਮ ਲੋਕਾਂ ਨੂੰ ਕਰਜ਼ੇ ਵਿੱਚੋਂ ਕੱਢਣ ਦੀ ਕੋਈ ਯੋਜਨਾ, ਨਾ ਫ਼ਸਲੀ ਵੰਨ ਸਵੰਨਤਾ ਬਾਰੇ ਦੂਜੀਆਂ ਵਸਤਾਂ ਦੇ ਰੇਟ ਦੇਣ ਆਦਿ ’ਤੇ ਕੋਈ ਠੋਸ ਯੋਜਨਾ ਬਣਾ ਰਹੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ’ਤੇ ਦੋ ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋ ਰਹੀ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਲਈ ਮੋਰਿੰਡਾ ਦਾਣਾ ਮੰਡੀ ਵਿੱਚ 10 ਵਜੇ ਕਾਫ਼ਲੇ ਵਿੱਚ ਪੁੱਜਣ।
ਪਿੰਡ ਦੀ ਇਕਾਈ ਦੀ ਚੋਣ
ਪਿੰਡ ਦੇ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਵਿੱਚ ਪਿੰਡ ਸੱਖੋ ਮਾਜਰਾ ਦੀ ਇਕਾਈ ਦੀ ਚੋਣ ਕੀਤੀ ਗਈ। ਇਸ ਵਿੱਚ ਪ੍ਰਧਾਨ ਬਲਵਿੰਦਰ ਸਿੰਘ, ਜਨਰਲ ਸਕੱਤਰ ਧਰਮਵੀਰ ਸਿੰਘ, ਖਜਾਨਚੀ ਹਰਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਕੁਲਵਿੰਦਰ ਸਿੰਘ, ਮੀਤ ਪ੍ਰਧਾਨ ਹਰਿੰਦਰ ਸਿੰਘ ਨੂੰ ਚੁਣਿਆ ਗਿਆ।