ਬੀਕੇਯੂ ਲੱਖੋਵਾਲ ਦੀ ਮੀਟਿੰਗ
08:38 AM Jun 13, 2024 IST
Advertisement
ਮੋਰਿੰਡਾ (ਪੱਤਰ ਪ੍ਰੇਰਕ): ਇੱਥੋਂ ਦੇ ਖੰਡ ਮਿੱਲ ਵਿੱਚ ਬੀਕੇਯੂ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੋਈ। ਇਸ ਵਿੱਚ ਐੱਸਵਾਈਐੱਲ ਨਹਿਰ ਰਾਹੀਂ ਆ ਰਹੇ ਖਰੜ ਸ਼ਹਿਰ ਦੇ ਸੀਵਰੇਜ ਦੇ ਪਾਣੀ ਕਾਰਨ ਇਲਾਕੇ ਦੇ ਪਿੰਡਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਣ ’ਤੇ ਚਿੰਤਾ ਪ੍ਰਗਟ ਕੀਤੀ ਗਈ ਤੇ ਪ੍ਰਸ਼ਾਸਨ ਤੋਂ ਇਸ ਦੇ ਹੱਲ ਦੀ ਮੰਗ ਕੀਤੀ ਗਈ। ਇਸ ਦੌਰਾਨ ਹੋਰ ਮੁੱਦਿਆਂ ਸਣੇ ਕੰਗਨਾ ਰਣੌਤ ਦੀਆਂ ਫਿਲਮਾਂ ਦਾ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਗਿਆ।
Advertisement
Advertisement