ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੀਕੇਯੂ (ਮਾਲਵਾ) ਕਰੇਗੀ ਪੰਜਾਬ ਵਿੱਚ ਕਾਨਫਰੰਸਾਂ

07:31 AM Jul 06, 2023 IST
ਬਠਿੰਡਾ ਵਿੱਚ ਮੀਟਿੰਗ ਕਰਦੇ ਹੋਏ ਕਿਸਾਨ ਆਗੂ। 

ਬਠਿੰਡਾ: ਭਾਰਤੀ ਕਿਸਾਨ ਯੂਨੀਅਨ (ਮਾਨਸਾ) 17 ਤੋਂ 29 ਜੁਲਾਈ ਤੱਕ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਕਾਨਫਰੰਸਾਂ ਕਰਕੇ ਲੋਕਾਂ ਨੂੰ ਲਾਮਬੰਦ ਹੋਣ ਲਈ ਪ੍ਰੇਰੇਗੀ। ਜ਼ਿਲ੍ਹਾ ਪ੍ਰਧਾਨ ਹਰਜਿੰਦਰ ਜੀਦਾ ਦੀ ਸਦਾਰਤ ਹੇਠ ਹੋਈ ਇਥੇ ਮੀਟਿੰਗ ’ਚ ਸਰਕਾਰ ਤੋਂ ਮੱਕੀ, ਮੂੰਗੀ ਤੇ ਸਰ੍ਹੋਂ ਦੇ ਐੱਮਐੱਸਪੀ ਦੇਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਹਰ ਖੇਤ ’ਚ ਨਹਿਰੀ ਪਾਣੀ ਪਹੁੰਚਾਉਣ ਦੀ ਵੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਭੁੱਚੋ ਵਿਖੇ ਕਿਸਾਨਾਂ ’ਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਗਈ। ਮੀਟਿੰਗ ’ਚ ਸੂਬਾਈ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਗੰਗਾ, ਰੇਸ਼ਮ ਸਿੰਘ ਜੀਦਾ, ਸੁਖਦਰਸ਼ਨ ਖੇਮੂਆਣਾ, ਦਰਸ਼ਨ ਗੋਨਿਆਣਾ ਖੁਰਦ, ਆਦਿ ਸ਼ਾਮਿਲ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Tags :
ਕਰੇਗੀਕਾਨਫਰੰਸਾਂਪੰਜਾਬਬੀਕੇਯੂਮਾਲਵਾਵਿੱਚ
Advertisement