For the best experience, open
https://m.punjabitribuneonline.com
on your mobile browser.
Advertisement

ਬੀਕੇਯੂ (ਕਾਦੀਆਂ) ਨੇ ਕੇਂਦਰ ਵੱਲੋਂ ਐਲਾਨੀ ਝੋਨੇ ਦੀ ਕੀਮਤ ਕੀਤੀ ਰੱਦ

08:15 PM Jun 23, 2023 IST
ਬੀਕੇਯੂ  ਕਾਦੀਆਂ  ਨੇ ਕੇਂਦਰ ਵੱਲੋਂ ਐਲਾਨੀ ਝੋਨੇ ਦੀ ਕੀਮਤ ਕੀਤੀ ਰੱਦ
Advertisement

ਨਿੱਜੀ ਪੱਤਰ ਪ੍ਰੇਰਕ

Advertisement

ਲੁਧਿਆਣਾ, 9 ਜੂਨ

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਅੱਜ ਇੱਥੇ ਹੋਈ ਸੂਬਾ ਪੱਧਰੀ ਮੀਟਿੰਗ ਵਿੱਚ ਕਿਸਾਨੀ ਮੁੱਦੇ ਵਿਚਾਰਦਿਆਂ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਐਲਾਨੀ ਘੱਟੋ-ਘੱਟ ਕੀਮਤ ਮੁੱਢੋਂ ਰੱਦ ਕੀਤੀ ਗਈ ਹੈ ਅਤੇ ਫਸਲਾਂ ਦੇ ਭਾਅ ਡਾ. ਸੁਆਮੀਨਾਥਨ ਦੀ ਸਿਫਾਰਸ਼ ਅਨੁਸਾਰ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ। ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿੱਚ ਹੋਈ ਮੀਟਿੰਗ ਦੌਰਾਨ ਕਿਸਾਨ ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਪੰਜਾਬ ਭਰ ਤੋਂ ਆਏ ਕਿਸਾਨਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਐਲਾਨੇ ਹੋਏ ਰੇਟ ਨੂੰ ਰੱਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇੱਕ ਹੋਰ ਮਤੇ ਰਾਹੀ ਮੰਗ ਕੀਤੀ ਗਈ ਹੈ ਕਿ ਸਾਰੀਆਂ ਹੀ ਜਿਣਸਾਂ ਦੇ ਭਾਅ ਘੱਟੋ ਘੱਟ ਸਹਾਇਕ ਕੀਮਤ ਅਨੁਸਾਰ ਤੈਅ ਕੀਤੇ ਜਾਣ ਅਤੇ ਇਨ੍ਹਾਂ ਦੀ ਖਰੀਦ ਵੀ ਘੱਟੋ ਘੱਟ ਖਰੀਦ ਮੁੱਲ ਅਨੁਸਾਰ ਕੀਤੀ ਜਾਵੇ।

ਜੱਥੇਬੰਦੀ ਵੱਲੋ ਹਰਿਆਣਾ ਦੇ ਕੁਰਕਸ਼ੇਤਰ ਵਿੱਚ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਬਿਜਲੀ ਤੰਤਰ ਨੂੰ ਦਰੁਸਤ ਕਰਕੇ ਕਿਸਾਨਾਂ ਨੂੰ ਮੋਟਰਾਂ ਦੀ ਸਪਲਾਈ ਨਿਰਵਿਘਨ ਯਕੀਨੀ ਬਣਾਈ ਜਾਵੇ। ਇਸੇ ਤਰ੍ਹਾਂ ਨਹਿਰੀ ਵਿਭਾਗ ਨੂੰ ਵੀ ਪੰਜਾਬ ਦੇ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਲਗਾਤਾਰ ਨਿਰਵਿਘਨ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

Advertisement
Advertisement
Advertisement
×