ਬੀਕੇਯੂ (ਰਾਜੇਵਾਲ) ਬਲਾਕ ਖਮਾਣੋਂ ਦੀ ਮੀਟਿੰਗ
10:42 AM Jan 07, 2025 IST
ਜਗਜੀਤ ਕੁਮਾਰ
ਖਮਾਣੋਂ, 6 ਜਨਵਰੀ
ਬੀਕੇਯੂ (ਰਾਜੇਵਾਲ) ਬਲਾਕ ਖਮਾਣੋਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਰਾਣਵਾਂ ਵਿੱਚ ਬਲਾਕ ਪ੍ਰਧਾਨ ਮੇਜਰ ਸਿੰਘ ਭੜੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸੀਨੀਅਰ ਮੀਤ ਪ੍ਰਧਾਨ ਪੰਜਾਬ ਕਸ਼ਮੀਰਾ ਸਿੰਘ ਜਟਾਣਾ ਉੱਚਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਵਿੱਚ 9 ਜਨਵਰੀ ਨੂੰ ਮੋਗਾ ਵਿੱਚ ਹੋ ਰਹੀ ਕਿਸਾਨ ਮਹਾਪੰਚਾਇਤ ਵਿੱਚ ਸ਼ਮੂਲੀਅਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਫ਼ੈਸਲਾ ਕੀਤਾ ਗਿਆ ਕਿ ਖਮਾਣੋਂ ਬਲਾਕ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਤੇ ਵਰਕਰ ਇਸ ਵਿੱਚ ਸ਼ਾਮਲ ਹੋਣਗੇ।
ਮੀਟਿੰਗ ਦੌਰਾਨ ਕਸ਼ਮੀਰਾ ਸਿੰਘ ਜਟਾਣਾ ਉੱਚਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਨੂੰ ਬਰਬਾਦ ਕਰਨ ਉੱਤੇ ਤੁਲੀ ਹੋਈ ਹੈ। ਕਿਸਾਨ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਹੱਲ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਇਸ ਕਿਸਾਨ ਮਹਾਪੰਚਾਇਤ ਵਿੱਚ ਸ਼ਮੂਲੀਅਤ ਕਰਨ।
Advertisement
Advertisement