ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਕੇਯੂ ਰਾਜੇਵਾਲ ਨੇ ਮੀਟਿੰਗ ’ਚ ਲਏ ਕਈ ਅਹਿਮ ਫੈਸਲੇ

07:35 AM Aug 04, 2024 IST
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਲਬੀਰ ਸਿੰਘ ਰਾਜੇਵਾਲ।

ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਪਾਇਲ/ ਖੰਨਾ, 3 ਅਗਸਤ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਸੂਬਾ ਪੱਧਰੀ ਮੀਟਿੰਗ ਜਥੇਬੰਦੀ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਹੋਈ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਇਸਤਰੀ ਵਿੰਗ ਬਣਾਉਣ ਤੇ ਚਰਚਾ ਹੋਈ। ਜਥੇਬੰਦੀ ਦੀ ਅਗਲੀ ਮੀਟਿੰਗ ਫਿਰ 17 ਅਗਸਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਕੀਤੀ ਜਾਵੇਗੀ ਤਾਂ ਜੋ ਜ਼ਿਲ੍ਹਿਆ ਦੇ ਯੂਨਿਟ ਚੁਣੇ ਜਾ ਸਕਣ। ਇਸ ਮੌਕੇ ਤੇ ਰਾਜੇਵਾਲ ਨੇ ਐਲਾਨ ਕੀਤਾ ਕਿ 15 ਸਤੰਬਰ ਤੱਕ ਜਥੇਬੰਦੀ ਦੇ ਇਸਤਰੀ ਵਿੰਗ ਦਾ ਪੰਜਾਬ ਪੱਧਰ ਦਾ ਯੂਨਿਟ ਐਲਾਨ ਕਰ ਦਿੱਤਾ ਜਾਵੇਗਾ। ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸਹਿਕਾਰੀ ਮਿਲਕ ਪਲਾਂਟਾਂ, ਖੰਡ ਮਿੱਲਾਂ ਅਤੇ ਸਹਿਕਾਰੀ ਸਭਾਵਾਂ ਵਿੱਚ ਫ਼ੈਲੇ ਭ੍ਰਿਸ਼ਟਾਚਾਰ ਵਿਰੁੱਧ ਅੰਦੋਲਨ ਕੀਤਾ ਜਾਵੇਗਾ। ਇੱਕ ਹੋਰ ਮਤੇ ਰਾਹੀਂ ਪੰਜਾਬ ਵਿੱਚ ਡੀਏਪੀ ਖ਼ਾਦ ਦੀ ਘਾਟ ਕਾਰਨ ਪੰਜਾਬ ਸਰਕਾਰ ਦੀ ਬਦਇੰਤਜ਼ਾਮੀ ਦੀ ਨਿੰਦਾ ਕੀਤੀ ਗਈ। ਇਹ ਵੀ ਮੰਗ ਕੀਤੀ ਗਈ ਕਿ ਪਿਛਲੇ ਸਮੇਂ ਵਿੱਚ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਨੂੰ ਮਿਲਾਵਟ ਵਾਲਾ ਘਟੀਆ ਡੀਏਪੀ ਸਪਲਾਈ ਕੀਤਾ ਗਿਆ ਹੈ, ਉਸ ਦੀ ਜਾਂਚ ਕਰਕੇ ਮੁਲਜ਼ਮਾਂ ਨੂੰ ਸਜ਼ਾ ਦਿੱਤੀ ਜਾਵੇ ਅਤੇ ਇਸ ਸਬੰਧੀ ਸਬੰਧਤ ਕਿਸਾਨਾਂ ਦੀ ਪੂਰਤੀ ਕੀਤੀ ਜਾਵੇ। ਲੁਧਿਆਣਾ ਜ਼ਿਲ੍ਹੇ ਦੇ ਆਂਡਲੂ ਪਿੰਡ ਵਿੱਚ ਖੇਤੀਬਾੜੀ ਸਹਿਕਾਰੀ ਸਭਾ ਵਿੱਚ ਕਰਮਚਾਰੀਆਂ ਵੱਲੋਂ ਕੀਤੇ ਗਬਨ ਦੇ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਅਤੇ ਇਹ ਮੁੱਦਾ ਰਜਿਸਟਰਾਰ ਸਹਿਕਾਰੀ ਸਭਾਵਾਂ ਕੋਲ ਉਠਾਉਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਪਰਮਿੰਦਰ ਸਿੰਘ ਚਲਾਕੀ, ਸੁਖਵਿੰਦਰ ਸਿੰਘ, ਕਸ਼ਮੀਰ ਸਿੰਘ ਜਟਾਣਾ, ਰਜਿੰਦਰ ਸਿੰਘ ਕੋਟ ਪਨੈਚ, ਘੁੰਮਣ ਸਿੰਘ ਰਾਜਗੜ੍ਹ ਹਾਜ਼ਰ ਸਨ।

Advertisement

Advertisement