ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਕੇਯੂ ਰਾਜੇਵਾਲ ਵੱਲੋਂ ਸੰਘਰਸ਼ ਦੀ ਚਿਤਾਵਨੀ

07:18 AM Sep 28, 2024 IST
ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ। -ਫੋਟੋ: ਸੰਜੀਵ ਤੇਜਪਾਲ

ਮੋਰਿੰਡਾ: ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਪੰਜਾਬ ਦੀਆਂ ਮੰਡੀਆਂ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ ਯੂਨੀਅਨ ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਮੁੱਚੇ ਪੰਜਾਬ ਨੂੰ ਜਾਮ ਕਰ ਦਿੱਤਾ ਜਾਵੇਗਾ। ਯੂਨੀਅਨ ਵੱਲੋਂ ਇਹ ਚਿਤਾਵਨੀ ਦੇ ਸੂਬਾਈ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਸ੍ਰੀ ਚਲਾਕੀ ਨੇ ਕਿਹਾ ਕਿ ਪੰਜਾਬ ਭਰ ਦੇ ਗੁਦਾਮ ਤੇ ਸੈਲਰ ਪਿਛਲੇ ਸੀਜ਼ਨ ਦੇ ਝੋਨੇ ਨਾਲ ਨਕੋ ਨੱਕ ਭਰੇ ਪਏ ਹਨ, ਜਿਨ੍ਹਾਂ ਨੂੰ ਖਾਲੀ ਕਰਾਉਣ ਲਈ ਸੂਬਾ ਸਰਕਾਰ ਵੱਲੋਂ ਕੇਂਦਰੀ ਸਰਕਾਰ ਨਾਲ ਕੋਈ ਤਾਲਮੇਲ ਨਹੀਂ ਕੀਤਾ ਗਿਆ ਅਤੇ ਨਾ ਹੀ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਉੱਚਤ ਪ੍ਰਬੰਧ ਕੀਤੇ ਗਏ ਹਨ। -ਪੱਤਰ ਪ੍ਰੇਰਕ

Advertisement

Advertisement