ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੀਕੇਯੂ ਵੱਲੋਂ ਹਾਈਵੇਅ ਬੰਦ ਕਰਨ ਦਾ ਸਮਰਥਨ

08:36 AM Sep 09, 2024 IST

ਪੱਤਰ ਪ੍ਰੇਰਕ
ਪਾਇਲ, 8 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਸਿੰਘ ਸਿਆੜ, ਬਲਾਕ ਮਲੌਦ ਦੇ ਸਕੱਤਰ ਨਾਜ਼ਰ ਸਿੰਘ, ਜੋਰਾ ਸਿੰਘ ਅਤੇ ਪ੍ਰਧਾਨ ਦਵਿੰਦਰ ਸਿੰਘ ਰਾਜੂ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਚੱਲ ਰਹੀਆਂ ਗੈਸ ਫੈਕਟਰੀਆਂ ਵਿਰੁੱਧ ਕਾਫੀ ਲੰਮੇ ਸਮੇਂ ਤੋਂ ਲੋਕ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਨੂੰ ਭੋਰਾ ਵੀ ਅਸਰ ਨਹੀਂ। ਲੋਕ ਐਕਸ਼ਨ ਕਮੇਟੀ ਵੱਲੋਂ 10 ਸਤੰਬਰ ਨੂੰ ਦਿੱਲੀ-ਅੰਮ੍ਰਿਤਸਰ ਹਾਈਵੇਅ ਬੰਦ ਕਰਨ ਦੇ ਫੈਸਲੇ ਦਾ ਬੀਕੇਯੂ ਏਕਤਾ-ਉਗਰਾਹਾਂ ਸਮਰਥਨ ਕਰਦੀ ਹੈ। ਆਗੂਆਂ ਨੇ ਕਿਹਾ ਕਿ ਕੈਂਸਰ ਵੰਡਣ ਵਾਲੀਆਂ ਇਹ ਫੈਕਟਰੀਆਂ ਬੰਦ ਕੀਤੀਆਂ ਜਾਣ, ਇਹ ਫੈਕਟਰੀਆਂ ਪਰਾਲੀ ਤੇ ਬਾਜਰੇ ਤੋਂ ਗੈਸ ਪੈਦਾ ਕਰਦੀਆਂ ਹਨ. ਪਰ ਪਰਾਲੀ ਨਾਮਾਤਰ ਹੀ ਵਰਤਦੀਆਂ ਹਨ। ਆਗੂਆਂ ਨੇ ਕਿਹਾ ਕਿ ਇਹ ਫੈਕਟਰੀਆਂ ਪਾਣੀ ਨੂੰ ਗੰਦਾ ਕਰ ਕੇ ਧਰਤੀ ਹੇਠਾਂ ਸੁੱਟ ਰਹੀਆਂ ਹਨ। ਫੈਕਟਰੀ ਦੇ ਆਲੇ-ਦੁਆਲੇ ਦੇ ਕਈ ਪਿੰਡਾਂ ਵਿੱਚ ਬਦਬੂ ਫੈਲਦੀ ਹੈ, ਕਈ ਕਿਸਮ ਦੀਆਂ ਬਿਮਾਰੀਆਂ ਫੈਲ ਰਹੀਆਂ ਹਨ। ਲੋਕ ਲੰਮੇ ਸਮੇਂ ਤੋਂ ਫੈਕਟਰੀਆਂ ਬੰਦ ਕਰਾਉਣ ਲਈ ਲੜਾਈ ਲੜ ਰਹੇ ਹਨ, ਪ੍ਰਸ਼ਾਸਨ ਨਾਲ ਕਈ ਵਾਰ ਗੱਲਬਾਤ ਵੀ ਹੋਈ ਹੈ, ਪਰ ਮਸਲੇ ਦਾ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਪ੍ਰਦੂਸ਼ਣ ਫੈਲਾਉਣ ਵਾਲੀਆਂ ਫੈਕਟਰੀਆਂ ਬੰਦ ਕਰਾਉਣ ਲਈ ਐਕਸ਼ਨ ਕਮੇਟੀ ਵੱਲੋਂ 10 ਸਤੰਬਰ ਨੂੰ ਰੋਡ ਜਾਮ ਕਰਨ ਦੇ ਦਿੱਤੇ ਸੱਦੇ ’ਤੇ ਇਸ ਰੋਡ ਜਾਮ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਵੇਗੀ।

Advertisement

Advertisement