For the best experience, open
https://m.punjabitribuneonline.com
on your mobile browser.
Advertisement

ਸੁਰਜੀਤ ਪਾਤਰ ਦੀ ਯਾਦ ’ਚ ਸਮਾਗਮ ਕਰਵਾਏਗੀ ਬੀਕੇਯੂ ਉਗਰਾਹਾਂ

07:44 AM Jun 06, 2024 IST
ਸੁਰਜੀਤ ਪਾਤਰ ਦੀ ਯਾਦ ’ਚ ਸਮਾਗਮ ਕਰਵਾਏਗੀ ਬੀਕੇਯੂ ਉਗਰਾਹਾਂ
ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਆਗੂ।
Advertisement

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 5 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮਰਹੂਮ ਪਦਮਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਕਰਵਾਉਣ ਦਾ ਐਲਾਨ ਕੀਤਾ ਹੈ। ਇਥੇ ਹੋਈ ਇਕ ਮੀਟਿੰਗ ਵਿਚ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਲੋਕ ਕਵੀ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਬਰਨਾਲਾ ਦੀ ਅਨਾਜ ਮੰਡੀ ਵਿੱਚ 9 ਜੂਨ ਨੂੰ ਕਰਵਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਸੁਰਜੀਤ ਪਾਤਰ ਨੇ ਸਾਰੀ ਜ਼ਿੰਦਗੀ ਆਪਣੀਆਂ ਰਚਨਾਵਾਂ ਰਾਹੀਂ ਕਿਰਤੀਆਂ ਦੀ ਬਾਤ ਪਾਈ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਸੁਰਜੀਤ ਪਾਤਰ ਨੂੰ ਭਾਰਤ ਸਰਕਾਰ ਵੱਲੋਂ ਪਦਮਸ੍ਰੀ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ ਪਰ ਇਸਦੇ ਬਾਵਜੂਦ ਉਨ੍ਹਾਂ ਦੀ ਕਲਮ ਨੇ ਕਦੇ ਸਰਕਾਰ ਪੱਖੀ ਗੱਲ ਨਾ ਕਰਕੇ ਕਿਰਤੀ ਲੋਕਾਂ ਦੀ ਗੱਲ ਕੀਤੀ। ਇਸ ਮੌਕੇ ਬਲਾਕ ਆਗੂ ਰਾਮਸ਼ਰਨ ਸਿੰਘ ਉਗਰਾਹਾਂ, ਸੁਖਪਾਲ ਮਾਣਕ ਕਣਕਵਾਲ, ਪਾਲ ਸਿੰਘ ਦੋਲੇਵਾਲ ,ਮਹਿੰਦਰ ਸਿੰਘ ਨਮੋਲ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×