ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਮੋਰਚੇ ਸਬੰਧੀ ਬੀਕੇਯੂ ਦੀਆਂ ਤਿਆਰੀਆਂ ਜ਼ੋਰਾਂ ’ਤੇ

09:47 AM Sep 01, 2024 IST
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਦੌਰਾਨ ਆਗੂ। -ਫੋਟੋ: ਬਨਭੌਰੀ

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 31 ਅਗਸਤ
ਚੰਡੀਗੜ੍ਹ ਮੋਰਚੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ, ਇਸ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਸੁਨਾਮ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਬਲਾਕ ਦੇ ਲਗਪਗ 40 ਪਿੰਡਾਂ ਦੇ ਸਰਗਰਮ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ।
ਇਸ ਮੌਕੇ ਆਗੂਆਂ ਨੇ ਮੋਰਚੇ ਦੀ ਤਿਆਰੀ ਨੂੰ ਲੈ ਕੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਆਉਂਦੀ ਇੱਕ ਸਤੰਬਰ ਤੋਂ 5 ਸਤੰਬਰ ਤੱਕ ਚੰਡੀਗੜ੍ਹ ਲੱਗਣ ਵਾਲੇ ਪੱਕੇ ਮੋਰਚੇ ਨੂੰ ਲੈਕੇ ਤਿਆਰੀਆਂ ਜੰਗੀ ਪੱਧਰ ’ਤੇ ਹੋ ਚੁੱਕੀਆਂ ਹਨ। ਉਨ੍ਹਾਂ ਦੋਸ਼ ਾਇਆ ਕਿ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਮੁੱਖ ਰੱਖ ਕੇ ਖੇਤੀ ਖਰੜਾ ਬਣਾ ਰਹੀ ਹੈ ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਰੱਖੀ ਕਿ ਖੇਤੀ ਮਾਹਿਰਾਂ ਵਲੋਂ ਬਣਾਈ ਖੇਤੀ ਨੀਤੀ ਲਾਗੂ ਕੀਤੀ ਜਾਵੇ ਆਦਿ ਮੰਗਾਂ ਸਾਮਲ ਹਨ।

Advertisement

ਰੈਲੀ ’ਚ ਬੀਕੇਯੂ ਸ਼ਾਦੀਪੁਰ ਵੱਡੀ ਗਿਣਤੀ ਕਿਸਾਨਾਂ ਸਣੇ ਕਰੇਗੀ ਸ਼ਿਰਕਤ: ਸ਼ਾਦੀਪੁਰ

ਦੇਵੀਗੜ੍ਹ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵੱਲੋਂ ਐੱਸਕੇਐਮ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ 2 ਸਤੰਬਰ ਨੂੰ ਚੰਡੀਗੜ੍ਹ ਵਿੱਚ ਜੋ ਪੰਜਾਬ ਸਰਕਾਰ ਨੂੰ ਜਗਾਉਣ ਲਈ ਰੈਲੀ ਕੀਤੀ ਜਾ ਰਹੀ ਹੈ ਉਸ ਦੇ ਸਬੰਧ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਸਬੰਧੀ ਵਿੱਚ ਭਰਵੀਂ ਮੀਟਿੰਗ ਬੀਕੇਯੂ ਸ਼ਾਦੀਪੁਰ ਵੱਲੋਂ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਵੱਧ ਤੋਂ ਵੱਧ ਕਿਸਾਨਾਂ ਨੂੰ ਰੈਲੀ ’ਚ ਪਹੁੰਚਣ ਦੀ ਅਪੀਲ ਕੀਤੀ।

Advertisement
Advertisement