ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਸਰਕਾਰ ਖਿਲਾਫ ਕਾਲੇ ਬਿੱਲੇ ਲਾ ਪ੍ਰਦਰਸ਼ਨ

07:43 AM Aug 22, 2024 IST
ਕਾਲੇ ਬਿੱਲੇ ਲਾ ਕੇ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ, ਅਧਿਆਪਕ ਤੇ ਕਰਮਚਾਰੀ। -ਫ਼ੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 21 ਅਗਸਤ
ਪੰਜਾਬ ਸਟੂਡੈਂਟਸ ਯੂਨੀਅਨ, ਅਧਿਆਪਕ ਅਤੇ ਨਾਨ ਟੀਚਿੰਗ ਕਰਮਚਾਰੀ ਜਥੇਬੰਦੀਆਂ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਜਾ ਰਹੀ ਪੰਜਾਬ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਦਿੱਤੇ ਸੱਦੇ ਤਹਿਤ ਅੱਜ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿੱਚ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ 2020 ਤਹਿਤ ਪੰਜਾਬ ਦੇ ਅੱਠ ਵੱਡੇ ਸਰਕਾਰੀ ਕਾਲਜਾਂ ਨੂੰ ਖ਼ੁਦਮੁਖ਼ਤਿਆਰ ਕਾਲਜ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਇਨ੍ਹਾਂ ਨੂੰ ਯੂਨੀਵਰਸਿਟੀ ਤੋਂ ਵੱਖਰਾ ਕੀਤਾ ਜਾ ਰਿਹਾ ਹੈ। ਅਸਲ ਵਿੱਚ ਇਹ ਖ਼ੁਦਮੁਖ਼ਤਿਆਰੀ ਦੇ ਨਾਂ ਹੇਠ ਪ੍ਰਾਈਵੇਟ ਕਰਨ ਦਾ ਫ਼ੈਸਲਾ ਹੈ ਕਿਉਂਕਿ ਕਾਲਜ ਜੇਕਰ ਆਪਣੇ ਸਾਧਨਾਂ ਤੇ ਸੀਮਿਤ ਕੀਤੇ ਜਾਣਗੇ ਤਾਂ ਫ਼ੀਸਾਂ ਵਿੱਚ ਅਥਾਹ ਵਾਧਾ ਹੋਵੇਗਾ। ਇਨ੍ਹਾਂ ਵਿੱਚ ਪਟਿਆਲਾ ਦੇ ਇਤਿਹਾਸਕ ਕਾਲਜ ਸਰਕਾਰੀ ਮਹਿੰਦਰਾ ਕਾਲਜ ਨੂੰ ਵੀ ਪੰਜਾਬ ਸਰਕਾਰ ਪ੍ਰਾਈਵੇਟ ਕਰਨ ਦੇ ਰਾਹ ਪੈ ਚੁੱਕੀ ਹੈ। ਇਹ ਕਾਲਜ ਪੰਜਾਬ ਹੀ ਨਹੀਂ ਬਲਕਿ ਉੱਤਰੀ ਭਾਰਤ ਦਾ ਸਭ ਤੋਂ ਪੁਰਾਣਾ ਅਤੇ ਇਤਿਹਾਸਕ ਕਾਲਜ ਹੈ ਜਿਸ ਵਿੱਚ ਦੇਸ਼ ਦੀਆਂ ਵੱਡੀਆਂ ਸ਼ਖ਼ਸੀਅਤਾਂ ਪੜ੍ਹ ਕੇ ਗਈਆਂ ਹਨ। ਇਹ ਫ਼ੈਸਲਾ ਲੈਣ ਸਮੇਂ ਕਿਸੇ ਵੀ ਵਿਦਿਆਰਥੀ ਯੂਨੀਅਨ, ਅਧਿਆਪਕ ਯੂਨੀਅਨ ਤੇ ਨਾ ਹੀ ਇਸ ਵਿਸ਼ੇ ਨਾਲ ਸਬੰਧਤ ਮਾਹਿਰਾਂ ਨਾਲ ਸੰਪਰਕ ਕੀਤਾ ਗਿਆ। ਇਸ ਕਾਲਜ ਵਿੱਚ ਜ਼ਿਆਦਾਤਰ ਬੱਚੇ ਪੇਂਡੂ ਖੇਤਰ ਤੋਂ ਹਨ ਅਤੇ ਲੜਕੀਆਂ ਦੀ ਗਿਣਤੀ ਜ਼ਿਆਦਾ ਹੈ।
ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਮਨਦੀਪ ਸਿੰਘ ਖਿਉਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ 21 ਅਗਸਤ ਤੋਂ 27 ਅਗਸਤ ਤੱਕ ਪੰਜਾਬ ਦੇ ਕਾਲਜਾਂ ਵਿੱਚ ਰੋਜ਼ਾਨਾ ਕਿਸੇ ਨਾ ਕਿਸੇ ਰੂਪ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ 27 ਅਗਸਤ ਨੂੰ ਇਨ੍ਹਾਂ ਕਾਲਜਾਂ ਵਿੱਚ ਮੁਕੰਮਲ ਹੜਤਾਲ ਰਾਹੀਂ ਪੰਜਾਬ ਸਰਕਾਰ ਨੂੰ ਸੁਨੇਹਾ ਲਾਇਆ ਜਾਵੇਗਾ ਕਿ ਇਸ ਤਾਨਾਸ਼ਾਹੀ ਫ਼ੁਰਮਾਨ ਨੂੰ ਵਾਪਸ ਲਿਆ ਜਾਵੇ। ਇਸ ਮੌਕੇ ਅਧਿਆਪਕ ਜਥੇਬੰਦੀਆਂ ਦੇ ਆਗੂ ਡਾ. ਗੁਰਸੇਵਕ ਸਿੰਘ, ਡਾ. ਅੰਮ੍ਰਿਤ ਸਮਰਾ ਅਤੇ ਡਾ. ਹੁਕਮ ਚੰਦ ਅਤੇ ਵਿਦਿਆਰਥੀ ਆਗੂ ਅਕਸ਼ੈ ਘੱਗਾ ਅਤੇ ਗਗਨ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

Advertisement