ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਟੂ ਲੇਬਰ ਦਫ਼ਤਰ ਸਾਹਮਣੇ ਅੱਜ ਮਨਾਵੇਗੀ ਕਾਲਾ ਦਿਵਸ

06:56 AM Sep 23, 2024 IST

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 22 ਸਤੰਬਰ
ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਦੇ ਆਗੂ ਰੁਲਦਾ ਸਿੰਘ ਗੋਬਿੰਦਗੜ੍ਹ, ਰਾਜਜਸਵੰਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਅਤੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਵੱਲੋਂ ਭਲ਼ਕੇ ਲੁਧਿਆਣਾ ਵਿੱਚ ਜ਼ਿਲ੍ਹਾ ਲੇਬਰ ਦਫ਼ਤਰ ਸਾਹਮਣੇ ਕਾਲਾ ਦਿਵਸ ਮਨਾਉਣ ਦੀ ਵਿਉਂਤਬੰਦੀ ਲਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ਮੀਤ ਪ੍ਰਧਾਨ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਚਾਰ ਲੇਬਰ ਕੋਡ ਤੇ ਤਿੰਨ ਵਿਵਾਦਿਤ ਫ਼ੌਜਦਾਰੀ ਕਾਨੂੰਨ ਰੱਦ ਕਰਵਾਉਣ ਲਈ 23 ਸਤੰਬਰ ਨੂੰ ਦੇਸ਼ ਭਰ ਵਿੱਚ ਕਾਲਾ ਦਿਵਸ ਮਨਾਇਆ ਜਾਵੇਗਾ।

Advertisement

Advertisement