For the best experience, open
https://m.punjabitribuneonline.com
on your mobile browser.
Advertisement

ਬੇਅਦਬੀ ਤੇ ਗੋਲੀ ਕਾਂਡ: ਇਨਸਾਫ਼ ਨਾ ਮਿਲਣ ਉੱਤੇ ਮੁਜ਼ਾਹਰਾ

09:59 AM Sep 02, 2024 IST
ਬੇਅਦਬੀ ਤੇ ਗੋਲੀ ਕਾਂਡ  ਇਨਸਾਫ਼ ਨਾ ਮਿਲਣ ਉੱਤੇ ਮੁਜ਼ਾਹਰਾ
ਕੋਟਕਪੂਰੇ ਦੇ ਬੱਤੀਆਂ ਵਾਲੇ ਚੌਕ ਵਿੱਚ ਪ੍ਰਦਰਸ਼ਨ ਕਰਦੇ ਹੋਏ ਸਿੱਖ ਕਾਰਕੁਨ।
Advertisement

ਭਾਰਤ ਭੂਸ਼ਨ ਆਜ਼ਾਦ
ਕੋਟਕਪੂਰਾ, 1 ਸਤੰਬਰ
ਇੱਥੇ ਬੱਤੀਆਂ ਵਾਲਾ ਚੌਕ ਵਿੱਚ ਪੰਥਕ ਜਥੇਬੰਦੀਆਂ ਨੇ ਸਾਲ 2015 ਵਿੱਚ ਵਾਪਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਇਨਸਾਫ਼ ਮਿਲਣ ਵਿੱਚ ਹੋ ਰਹੀ ਦੇਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਸੁਖਜੀਤ ਸਿੰਘ, ਸੁਖਰਾਜ ਸਿੰਘ ਨਿਆਮੀਵਾਲਾ ਅਤੇ ਸਾਧੂ ਸਿੰਘ ਸਰਾਵਾਂ, ਸੁਖਜੀਤ ਸਿੰਘ ਖੋਸਾ ਵੱਲੋਂ ਕੀਤੀ ਗਈ। ਜਥੇਬੰਦੀਆਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਫਤਿਹ ਦੇ ਕਾਰਕੁਨਾਂ ਵੱਲੋਂ ਪਹਿਲਾਂ ਸ਼ਾਂਤਮਈ ਢੰਗ ਨਾਲ ਪਾਠ ਕੀਤਾ ਗਿਆ ਤੇ‌ ਮਗਰੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਵੱਲੋਂ ਚਾਰ ਘੰਟਿਆਂ ਵਿੱਚ ਬੇਅਦਬੀ ਤੇ ਗੋਲੀ ਕਾਂਡ ਦੇ ਕਥਿਤ ਦੋਸ਼ੀਆਂ ਨੂੰ ਸਜ਼ਾ ਦੇਣ‌ ਦੀ ਗੱਲ ਆਖੀ ਗਈ ਸੀ ਪਰ ਇਨ੍ਹਾਂ ਮਸਲਿਆਂ ’ਤੇ ਸੂਬਾ ਸਰਕਾਰ ਦਾ ਰਵੱਈਆ ਬਹੁਤ ਹੀ ਮੰਦਭਾਗਾ ਰਿਹਾ।
ਪੰਥਕ ਆਗੂਆਂ ਨੇ ਆਖਿਆ ਕਿ ਸਿੱਖ ਪੰਥ ਨੂੰ ਪਹਿਲਾਂ ਬਾਦਲਾਂ ਨੇ ਢਾਹ ਲਾਈ ਮਗਰੋਂ ਹੁਕਮਰਾਨਾਂ ਨੇ ਇਸ ਨੂੰ ਖੋਰਾ ਲਾਇਆ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਆਖ਼ਰ ਬੇਅਦਬੀ ਤੇ ਗੋਲੀ ਕਾਂਡ ਪੀੜਤਾਂ ਨੂੰ ਇਨਸਾਫ਼ ਕਿਉਂ ਨਹੀਂ ਮਿਲ ਰਿਹਾ। ਇਸ ਮੌਕੇ ਸਤਨਾਮ ਸਿੰਘ ਚੰਦੜ, ਜਸਕਰਨ ਸਿੰਘ, ਲਖਵੀਰ ਸਿੰਘ, ਤਰਲੋਚਨ ਸਿੰਘ, ਰਾਜਾ ਖੁਖਰਾਨਾ, ਜਗਜੀਤ ਸਿੰਘ, ਗੁਰਸੇਵਕ ਸਿੰਘ, ਚਮਕੌਰ ਸਿੰਘ, ਬਖਸ਼ੀਸ਼ ਸਿੰਘ, ਹਰਪਿੰਦਰ ਸਿੰਘ, ਹਰਜਿੰਦਰ ਸਿੰਘ, ਰੁਪਿੰਦਰ ਸਿੰਘ, ਰਣਜੀਤ ਸਿੰਘ, ਸ਼ਰਨਜੀਤ ਸਿੰਘ, ਪ੍ਰਗਟ ਸਿੰਘ, ਬਲਵਿੰਦਰ ਸਿੰਘ, ਦਿਲਬਾਗ ਸਿੰਘ, ਸਾਹਿਬ ਸਿੰਘ, ਬੇਅੰਤ ਸਿੰਘ, ਰੇਸ਼ਮ ਸਿੰਘ, ਸਰੂਪ ਸਿੰਘ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ ਅਤੇ ਸੌਦਾਗਰ ਸਿੰਘ ਵੀ ਸੰਬੋਧਨ ਕੀਤਾ।

Advertisement

Advertisement
Advertisement
Author Image

Advertisement