ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਅਦਬੀ ਕਾਂਡ: ਪ੍ਰਦੀਪ ਕਲੇਰ ਦਾ ਦੋ ਰੋਜ਼ਾ ਪੁਲੀਸ ਰਿਮਾਂਡ

08:38 AM Feb 11, 2024 IST
ਅਦਾਲਤ ਵਿੱਚ ਪੇਸ਼ੀ ਮਗਰੋਂ ਪ੍ਰਦੀਪ ਕਲੇਰ ਨੂੰ ਵਾਪਸ ਲਿਜਾਂਦੇ ਹੋਏ ਪੁਲੀਸ ਅਧਿਕਾਰੀ।

ਜਸਵੰਤ ਜੱਸ
ਫਰੀਦਕੋਟ, 10 ਫਰਵਰੀ
ਫ਼ਰੀਦਕੋਟ ਪੁਲੀਸ ਵੱਲੋਂ ਇੱਕ ਦਿਨ ਪਹਿਲਾਂ ਗੁਰੂਗਰਾਮ (ਹਰਿਆਣਾ) ਤੋਂ ਗ੍ਰਿਫ਼ਤਾਰ ਕੀਤੇ ਗਏ ਪ੍ਰਦੀਪ ਕਲੇਰ ਵਾਸੀ ਕੈਥਲ ਨੂੰ ਅੱਜ ਇੱਥੇ ਡਿਊਟੀ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਨੇ ਪ੍ਰਦੀਪ ਨੂੰ ਦੋ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਪ੍ਰਦੀਪ ਕਲੇਰ ਨੇ ਕਥਿਤ ਪਿੰਡ ਬੁਰਜ ਜਵਾਹਰ ਸਿੰਘ ਵਾਲਾ ’ਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ, ਇਤਰਾਜ਼ਯੋਗ ਪੋਸਟਰ ਲਗਾਉਣ ਅਤੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆਂ ਵਿੱਚ ਖਿਲਾਰਨ ਦੀ ਸਾਜ਼ਿਸ਼ ਰਚੀ ਸੀ। ਇਸ ਸਾਜ਼ਿਸ਼ ਵਿੱਚ ਸੰਦੀਪ ਬਰੇਟਾ ਅਤੇ ਅਰਸ਼ ਧੂਰੀ ਦੇ ਨਾਮ ਵੀ ਸ਼ਾਮਲ ਸਨ। ਪ੍ਰਦੀਪ ਕਲੇਰ, ਹਰਸ਼ ਧੂਰੀ ਅਤੇ ਸੰਦੀਪ ਬਰੇਟਾ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰ ਸਨ। ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਅਨੁਸਾਰ ਪ੍ਰਦੀਪ ਕਲੇਰ ਨੇ ਹੀ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਮੁਲਾਕਾਤ ਡੇਰਾ ਸਿਰਸਾ ਦੇ ਮੁਖੀ ਨਾਲ ਕਰਵਾਈ ਸੀ। ਪ੍ਰਦੀਪ ਕਲੇਰ ਖ਼ਿਲਾਫ਼ ਫ਼ਰੀਦਕੋਟ ਜ਼ਿਲ੍ਹੇ ਵਿੱਚ ਬੇਅਦਬੀ ਨਾਲ ਸਬੰਧਤ ਤਿੰਨ ਕੇਸ ਦਰਜ ਹੋਏ ਸਨ ਪਰ ਵਿਸ਼ੇਸ਼ ਜਾਂਚ ਟੀਮ ਪ੍ਰਦੀਪ ਕਲੇਰ ਅਤੇ ਕੌਮੀ ਕਮੇਟੀ ਦੇ ਬਾਕੀ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਜਿਸ ਕਰ ਕੇ ਇਲਾਕਾ ਮੈਜਿਸਟਰੇਟ ਨੇ ਮਈ 2021 ਵਿੱਚ ਪ੍ਰਦੀਪ ਕਲੇਰ ਤੇ ਉਸ ਦੇ ਬਾਕੀ ਦੋ ਸਾਥੀਆਂ ਨੂੰ ਭਗੌੜਾ ਐਲਾਨ ਦਿੱਤਾ ਸੀ ਤੇ ਇਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰਨ ਦੇ ਆਦੇਸ਼ ਦਿੱਤੇ ਸਨ।
ਫਰੀਦਕੋਟ ਰੇਂਜ ਦੇ ਆਈਜੀ ਗੁਰਸ਼ਰਨ ਸਿੰਘ ਸੰਧੂ ਅਤੇ ਫਰੀਦਕੋਟ ਦੇ ਐੱਸਐੱਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਹਫ਼ਤੇ ਪ੍ਰਦੀਪ ਕਲੇਰ ਦੀ ਅਯੁੱਧਿਆ ਤੋਂ ਇੱਕ ਫੋਟੋ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ ਅਤੇ ਇਸ ਤੋਂ ਇਲਾਵਾ ਇਸ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਪ੍ਰਦੀਪ ਕੁਮਾਰ ਅਯੁੱਧਿਆ ਨੇੜੇ ਕਿਤੇ ਲੁਕਿਆ ਹੋਇਆ ਹੈ। ਫਰੀਦਕੋਟ ਪੁਲੀਸ ਦੀ ਟੀਮ ਪਿਛਲੇ ਚਾਰ ਦਿਨਾਂ ਤੋਂ ਯੂਪੀ ਵਿੱਚ ਉਸ ਦੀ ਪੈੜ ਨੱਪ ਰਹੀ ਸੀ। ਪੁਲੀਸ ਨੇ ਬੀਤੇ ਦਿਨ ਉਸ ਨੂੰ ਗਾਜ਼ੀਆਬਾਦ ਕੋਲੋਂ ਗ੍ਰਿਫ਼ਤਾਰ ਕਰ ਲਿਆ।
ਪ੍ਰਦੀਪ ਕਲੇਰ ਨੇ ਅਦਾਲਤ ਵਿੱਚ ਕਿਹਾ ਕਿ ਉਸ ਨੂੰ ਕੇਸ ਵਿੱਚ ਝੂਠਾ ਫਸਾਇਆ ਗਿਆ ਹੈ। ਜਾਂਚ ਟੀਮ ਨੇ ਅਦਾਲਤ ਨੂੰ ਕਿਹਾ ਕਿ ਭਗੌੜੇ ਹੋਏ ਬਾਕੀ ਮੁਲਜ਼ਮ ਵੀ ਪ੍ਰਦੀਪ ਕਲੇਰ ਦੇ ਸੰਪਰਕ ਵਿੱਚ ਹਨ। ਪੁਲੀਸ ਉਸ ਰਾਹੀਂ ਬਾਕੀ ਮੁਲਜ਼ਮਾਂ ਤੱਕ ਪਹੁੰਚਣਾ ਚਾਹੁੰਦੀ ਹੈ।

Advertisement

Advertisement