ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦਾਸਪੁਰ ਦੀ ਵਡਾਲਾ ਬਾਂਗਰ ਚੌਕੀ ’ਚ ਧਮਾਕਾ

06:11 AM Dec 22, 2024 IST

ਗੁਰਦਾਸਪੁਰ (ਕੇਪੀ ਸਿੰਘ): ਜ਼ਿਲ੍ਹੇ ਦੀ ਬਖਸ਼ੀਵਾਲ ਪੁਲੀਸ ਚੌਕੀ ਵਿੱਚ ਹੋਏ ਧਮਾਕੇ ਤੋਂ ਦੋ ਦਿਨ ਬਾਅਦ ਜ਼ਿਲ੍ਹੇ ਦੇ ਸਰਹੱਦੀ ਕਸਬਾ ਕਲਾਨੌਰ ਦੀ ਚੌਕੀ ਵਡਾਲਾ ਬਾਂਗਰ ਵਿੱਚ ਦੇਰ ਰਾਤ ਧਮਾਕਾ ਹੋਇਆ। ਮੌਕੇ ’ਤੇ ਪਹੁੰਚੇ ਪੁਲੀਸ ਅਧਿਕਾਰੀਆਂ ਨੇ ਹਾਲਾਤ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਚੌਕੀ 10 ਦਿਨ ਤੋਂ ਬੰਦ ਪਈ ਹੈ। ਬੱਬਰ ਖ਼ਾਲਸਾ ਨਾਲ ਸਬੰਧਤ ਹੈਪੀ ਪਸ਼ੀਆ ਨੇ ਸੋਸ਼ਲ ਮੀਡੀਆ ਰਾਹੀਂ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਪੁਲੀਸ ਅਧਿਕਾਰੀਆਂ ਨੇ ਧਮਾਕੇ ਦੀ ਪੁਸ਼ਟੀ ਤਾਂ ਕੀਤੀ ਹੈ ਪਰ ਫ਼ਿਲਹਾਲ ਇਹ ਖ਼ੁਲਾਸਾ ਨਹੀਂ ਕੀਤਾ ਕਿ ਇਹ ਧਮਾਕਾ ਕਿਸ ਚੀਜ਼ ਦਾ ਹੈ। ਚੌਕੀ ਨੇੜੇ ਰਹਿੰਦੇ ਸੁਖਵਿੰਦਰ ਸਿੰਘ ਜੌੜਾ, ਬਾਬਾ ਕੰਵਲ ਦਾਸ, ਅਮਨ ਕੁਮਾਰ, ਬਲਜੀਤ ਸਿੰਘ ਕਾਹਲੋਂ, ਵਿੱਕੀ ਸ਼ਰਮਾ ਅਤੇ ਮਨਦੀਪ ਸਿੰਘ ਨੇ ਦੱਸਿਆ ਕਿ ਰਾਤ 9.30 ਵਜੇ ਦੇ ਕਰੀਬ ਉਨ੍ਹਾਂ ਪੁਲੀਸ ਚੌਕੀ ਵਿੱਚ ਧਮਾਕੇ ਦੀ ਆਵਾਜ਼ ਸੁਣੀ। ਜੌੜਾ ਨੇ ਦੱਸਿਆ ਕਿ ਧਮਾਕੇ ਇੰਨਾ ਜ਼ਬਰਦਸਤ ਸੀ ਕਿ ਦਿਲ ਦੀ ਮਰੀਜ਼ ਉਸ ਦੀ ਮਾਤਾ ਦੀ ਸਿਹਤ ਵਿਗੜ ਗਈ। ਉਨ੍ਹਾਂ ਦੱਸਿਆ ਕਿ ਧਮਾਕੇ ਦੀ ਆਵਾਜ਼ ਆਉਣ ਤੋਂ ਬਾਅਦ ਉਨ੍ਹਾਂ ਤੁਰੰਤ ਬਾਹਰ ਆ ਕੇ ਦੇਖਿਆ ਪਰ ਕੋਈ ਨਜ਼ਰ ਨਹੀਂ ਆਇਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਐੱਸਪੀ ਹਰੀਸ਼ ਦਾਯਮਾ, ਐੱਸਪੀ ਜੁਗਰਾਜ ਸਿੰਘ, ਐੱਸਪੀ ਬਲਵਿੰਦਰ ਸਿੰਘ, ਡੀਐੱਸਪੀ ਗੁਰਵਿੰਦਰ ਸਿੰਘ, ਸੀਆਈਏ ਸਟਾਫ਼ ਦੇ ਇੰਚਾਰਜ ਕਪਿਲ ਕੌਸ਼ਲ ਅਤੇ ਇੰਸਪੈਕਟਰ ਰਾਜ ਕੁਮਾਰ ਸ਼ਰਮਾ ਮੌਕੇ ’ਤੇ ਪਹੁੰਚੇ। ਐੱਸਐੱਸਪੀ ਨੇ ਦੱਸਿਆ ਕਿ ਉਨ੍ਹਾਂ ਨੂੰ ਚੌਕੀ ’ਚੋਂ ਕੋਈ ਵੀ ਧਮਾਕਾਖੇਜ਼ ਸਮਗਰੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਦਰਵਾਜ਼ੇ ਦੇ ਸ਼ੀਸ਼ੇ ਟੁੱਟੇ ਹਨ ਅਤੇ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement