ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Blast at police station: ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ’ਚ ਧਮਾਕਾ

10:47 AM Dec 17, 2024 IST
ਇਸਲਾਮਾਬਾਦ ਪੁਲੀਸ ਥਾਣੇ ’ਚ ਮੌਜੂਦ ਪੁਲੀਸ ਅਧਿਕਾਰੀ। ਫੋਟੋ: ਸੁਨੀਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਦਸੰਬਰ
ਪੁਲੀਸ ਥਾਣਿਆਂ ’ਤੇ ਹੋ ਰਹੇ ਹਮਲਿਆਂ ਦੀ ਕੜੀ ਤਹਿਤ ਅੱਜ ਇੱਥੇ ਇਸਲਾਮਾਬਾਦ ਥਾਣੇ ਵਿੱਚ ਵੀ ਤੇਜ਼ ਧਮਾਕਾ ਹੋਇਆ ਹੈ। ਮੌਕੇ ’ਤੇ ਪੁੱਜੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਹੋਰ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਤੇਜ਼ ਧਮਾਕੇ ਦੀ ਆਵਾਜ਼ ਆਈ ਹੈ, ਪਰ ਇਸ ਨਾਲ ਕੋਈ ਨੁਕਸਾਨ ਨਹੀਂ ਹੋਇਆ ਹੈ।

Advertisement


ਤੇਜ਼ ਧਮਾਕੇ ਦੀ ਆਵਾਜ਼ ਵੱਡੇ ਤੜਕੇ ਕਰੀਬ 3 ਵਜੇ ਸੁਣਾਈ ਦਿੱਤੀ, ਜਿਸ ਤੋਂ ਬਾਅਦ ਲੋਕਾਂ ਵਿੱਚ ਡਰ ਵਾਲਾ ਮਾਹੌਲ ਬਣ ਗਿਆ। ਜਰਮਨੀ ਅਧਾਰਿਤ ਗੈਂਗਸਟਰ ਜੀਵਨ ਫੌਜੀ ਨੇ ਸੋਸ਼ਲ ਮੀਡੀਆ ’ਤੇ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਦੂਜੇ ਪਾਸੇ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮਾਂ ਨੂੰ ਸੱਦਿਆ ਗਿਆ ਹੈ ਅਤੇ ਜਾਂਚ ਮਗਰੋਂ ਹੀ ਧਮਾਕੇ ਬਾਰੇ ਸਹੀ ਢੰਗ ਨਾਲ ਕੁਝ ਕਿਹਾ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਹੁਣ ਤੱਕ ਅਜਿਹੀਆਂ ਛੇ ਘਟਨਾਵਾਂ ਵਾਪਰ ਚੁੱਕੀਆਂ ਹਨ। ਕੁਝ ਦਿਨ ਪਹਿਲਾਂ ਚਾਰ ਦਸੰਬਰ ਨੂੰ ਮਜੀਠਾ ਥਾਣੇ ਦੇ ਅੰਦਰ ਵੀ ਅਜਿਹਾ ਹੀ ਤੇਜ਼ ਧਮਾਕਾ ਹੋਇਆ ਸੀ, ਜਿਸ ਨੂੰ ਪੁਲੀਸ ਵੱਲੋਂ ਵਾਹਨ ਦੇ ਟਾਇਰ ਫਟਣ ਕਾਰਨ ਹੋਇਆ ਧਮਾਕਾ ਦੱਸਿਆ ਗਿਆ ਸੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਿੱਚ ਗੁਰਬਖਸ਼ ਨਗਰ ਪੁਲੀਸ ਚੌਂਕੀ ਦੇ ਅੰਦਰ ਵੀ ਧਮਾਕਾ ਹੋਇਆ ਸੀ। ਪੁਲੀਸ ਚੌਂਕੀ ਦੀ ਇਹ ਇਮਾਰਤ ਕੁਝ ਸਮੇਂ ਤੋਂ ਬੰਦ ਪਈ ਸੀ। ਇਸੇ ਤਰ੍ਹਾਂ ਅਜਨਾਲਾ ਪੁਲੀਸ ਥਾਣੇ ਦੇ ਬਾਹਰ ਵੀ ਵਿਸਫੋਟਕ ਸਮੱਗਰੀ ਮਿਲੀ ਸੀ।

ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲੀਸ ਪਹਿਲਾਂ ਵੀ ਵਿਦੇਸ਼ ਬੈਠੇ ਗੈਂਗਸਟਰਾਂ ਲਈ ਕੰਮ ਕਰ ਰਹੇ ਕੁਝ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਇਨ੍ਹਾਂ ਵਿੱਚੋਂ ਦੋ ਵਿਅਕਤੀ ਥਾਣੇ ਦੇ ਬਾਹਰ ਵਿਸਫੋਟਕ ਸਮਗਰੀ ਰੱਖਣ ਦੇ ਮਾਮਲੇ ਵਿੱਚ ਵੀ ਗ੍ਰਿਫਤਾਰ ਕੀਤੇ ਗਏ ਹਨ। ਪੁਲੀਸ ਇਸ ਮਾਮਲੇ ਵਿੱਚ ਹੋਰ ਜਾਂਚ ਕਰ ਰਹੀ ਹੈ ਅਤੇ ਜਲਦੀ ਹੋਰ ਗ੍ਰਿਫਤਾਰੀ ਦੀ ਸੰਭਾਵਨਾ ਹੈ। ਅੱਜ ਦੇ ਧਮਾਕੇ ਬਾਰੇ ਉਨ੍ਹਾਂ ਕਿਹਾ ਕਿ ਧਮਾਕੇ ਦੀ ਆਵਾਜ਼ ਜ਼ਰੂਰ ਆਈ ਹੈ ਪਰ ਥਾਣੇ ਦੇ ਅੰਦਰ ਕੋਈ ਨੁਕਸਾਨ ਨਹੀਂ ਹੋਇਆ ਹੈ। ਰਾਤ ਡਿਊਟੀ ’ਤੇ ਤਾਇਨਾਤ ਸੰਤਰੀ ਨੇ ਆਵਾਜ਼ ਸੁਣੀ ਸੀ। ਉਨ੍ਹਾਂ ਕਿਹਾ ਕਿ ਫੋਰੈਂਸਿਕ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Advertisement

Advertisement